ਤਾਜਾ ਖਬਰਾਂ
 
                
ਪਟਿਆਲਾ ਦੀ ਸਰਹੰਦ ਰੋਡ 'ਤੇ ਸਥਿਤ ਟਰਾਈ ਸਿਟੀ ਦੇ ਸਾਹਮਣੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਪੀ.ਆਰ.ਟੀ.ਸੀ. (PRTC) ਦੀ ਬੱਸ (PB 06 B 3765) ਅਤੇ ਇੱਕ ਟਰੱਕ (HP 72 P 7808) ਦੀ ਜ਼ਬਰਦਸਤ ਟੱਕਰ ਹੋ ਗਈ।
ਇਸ ਦਰਦਨਾਕ ਹਾਦਸੇ ਵਿੱਚ ਬੱਸ ਦੇ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 12 ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ।
ਮ੍ਰਿਤਕ ਦੀ ਪਛਾਣ ਅਤੇ ਜ਼ਖ਼ਮੀਆਂ ਦਾ ਹਾਲ
ਮ੍ਰਿਤਕ ਕੰਡਕਟਰ ਦੀ ਪਛਾਣ ਅਨਮੋਲ ਸਿੰਘ (45) ਵਜੋਂ ਹੋਈ ਹੈ।
ਜ਼ਖ਼ਮੀ ਸਵਾਰੀਆਂ ਵਿੱਚੋਂ ਲਗਭਗ ਅੱਧੀਆਂ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਬਾਕੀ ਜ਼ਖ਼ਮੀਆਂ ਦਾ ਇਲਾਜ ਮਨੀਪਾਲ ਹਸਪਤਾਲ, ਪਟਿਆਲਾ ਵਿੱਚ ਚੱਲ ਰਿਹਾ ਹੈ।
ਜ਼ਖ਼ਮੀਆਂ ਵਿੱਚੋਂ ਇੱਕ ਸਵਾਰੀ ਦੇ ਸਿਰ 'ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਥਾਣਾ ਅਨਾਜ ਮੰਡੀ ਦੇ ਐਸ.ਐਚ.ਓ. ਗੁਰਨਾਮ ਸਿੰਘ ਘੁੰਮਣ ਨੇ ਪੁਸ਼ਟੀ ਕੀਤੀ ਕਿ ਕੰਡਕਟਰ ਅਨਮੋਲ ਸਿੰਘ ਦੀ ਮ੍ਰਿਤਕ ਦੇਹ ਨੂੰ ਰਜਿੰਦਰਾ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਇਸ ਹਾਦਸੇ ਸਬੰਧੀ ਕਾਨੂੰਨੀ ਕਾਰਵਾਈ ਜਾਰੀ ਹੈ।
 
                
            Get all latest content delivered to your email a few times a month.