ਤਾਜਾ ਖਬਰਾਂ
 
                
ਪੰਜਾਬ ਵਿੱਚ ਅਪਰਾਧਕ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਹਲਕੇ ਦੇ ਪਿੰਡ ਗਿੱਦੜਵਿੰਡੀ ਤੋਂ ਸਾਹਮਣੇ ਆਇਆ ਹੈ, ਜਿੱਥੇ 27 ਸਾਲਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ, ਤੇਜਪਾਲ ਆਪਣੇ ਦੋ ਸਾਥੀਆਂ ਨਾਲ ਖਲ ਲੈਣ ਲਈ ਜਗਰਾਉਂ ਆਇਆ ਹੋਇਆ ਸੀ। ਇਸ ਦੌਰਾਨ ਉਸ ਦੀ ਪਿੰਡ ਰੂੰਮੀ ਦੇ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ।
ਰਿਪੋਰਟਾਂ ਅਨੁਸਾਰ, ਹਮਲਾਵਰ 8 ਤੋਂ 10 ਦੀ ਗਿਣਤੀ ਵਿੱਚ ਸਨ ਅਤੇ ਇੱਕ ਕਾਰ ਵਿੱਚ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਡਾਕਟਰ ਹਰੀ ਸਿੰਘ ਰੋਡ 'ਤੇ ਜਨਤਕ ਤੌਰ 'ਤੇ ਤੇਜਪਾਲ ਉੱਤੇ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਮੇਤ ਸਿਟੀ ਪੁਲਿਸ ਸਟੇਸ਼ਨ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੁਲਿਸ ਨੇ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 
                
            Get all latest content delivered to your email a few times a month.