ਤਾਜਾ ਖਬਰਾਂ
 
                
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਮਾਮਲੇ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਿੱਖ ਕੌਮ ਪਿਛਲੇ 41 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੀ ਹੈ, ਪਰ ਅਜੇ ਤੱਕ ਨਿਆਂ ਨਹੀਂ ਮਿਲਿਆ। ਉਨ੍ਹਾਂ ਕਾਂਗਰਸ ਪਾਰਟੀ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਪਾਰਟੀ ਨੇ ਨਾ ਸਿਰਫ਼ ਇਨਸਾਫ ਰੋਕਿਆ, ਸਗੋਂ ਸਿੱਖ ਕੌਮ ਦੇ ਕਾਤਲਾਂ ਨੂੰ ਉੱਚੇ ਅਹੁਦੇ ਵੀ ਬਖ਼ਸ਼ੇ।
ਆਪ ਸਰਕਾਰ 'ਤੇ ਹਮਲਾ ਬੋਲਦੇ ਹੋਏ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਬਿਜਲੀ ਖਰੀਦ ਸਮਝੌਤਿਆਂ ਵਿੱਚੋਂ ਹਿੱਸੇਦਾਰੀ ਲੈਣ ਅਤੇ ਸਰਕਾਰੀ ਜ਼ਮੀਨਾਂ ਵੇਚਣ ਰਾਹੀਂ ਰਾਜ ਦੇ ਖ਼ਜ਼ਾਨੇ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਅਧਿਕਾਰੀ ਇਸ ਗਲਤ ਕੰਮ ਦਾ ਵਿਰੋਧ ਕਰਦੇ ਹਨ, ਉਹਨਾਂ ਦਾ ਤਬਾਦਲਾ ਕਰ ਦਿੱਤਾ ਜਾਂਦਾ ਹੈ। ਬਾਦਲ ਨੇ ਚੇਤਾਵਨੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਇਸ ਕਿਸਮ ਦੀ ਲੁੱਟ ਨੂੰ ਕਦੇ ਵੀ ਸਹਿੰਦਾ ਨਹੀਂ ਕਰੇਗਾ।
ਸੁਖਬੀਰ ਬਾਦਲ ਨੇ ਚੋਣ ਕਮਿਸ਼ਨ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ 'ਤੇ ਤਰਨ ਤਾਰਨ ਜ਼ਿਲ੍ਹੇ 'ਚ ਸਰਕਾਰ ਦੇ ਚਹੇਤੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਚੋਣਾਂ ਦੌਰਾਨ ਨਿਰਪੱਖਤਾ ਬਣਾਈ ਰੱਖਣ ਲਈ ਲਿਆ ਗਿਆ ਇੱਕ ਸਵਾਗਤਯੋਗ ਫੈਸਲਾ ਹੈ।
 
                
            Get all latest content delivered to your email a few times a month.