ਤਾਜਾ ਖਬਰਾਂ
 
                
ਤਰਨਤਾਰਨ ਵਿੱਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਆਰਟੀਸੀ ਅਤੇ ਪਨਬਸ ਦੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਹੋਰ ਕਈ ਭਾਈਚਾਰਿਆਂ ਵਾਂਗ ਇਹ ਕਰਮਚਾਰੀ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਵਿਰੋਧ ਲਈ ਇਕੱਠੇ ਹੋਏ ਸਨ। ਵੜਿੰਗ ਨੇ ਯਾਦ ਕਰਵਾਇਆ ਕਿ ਟਰਾਂਸਪੋਰਟ ਵਿਭਾਗ ਦੀ ਅਗਵਾਈ ਦੌਰਾਨ ਉਨ੍ਹਾਂ ਨੇ ਸਿਰਫ ਲੋਕਾਂ ਦਾ ਪਿਆਰ ਤੇ ਭਰੋਸਾ ਹੀ ਕਮਾਇਆ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸੇ ਵੱਲੋਂ ਤੁਹਾਡੇ ਕੰਮ ਦੀ ਪ੍ਰਸ਼ੰਸਾ ਹੁੰਦੀ ਹੈ ਤਾਂ ਉਹ ਦਿਲ ਨੂੰ ਖੁਸ਼ੀ ਦੇਂਦੀ ਹੈ। ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮੰਨਿਆ ਜਾਵੇ ਤਾਂ ਜੋ ਉਹ ਸੜਕਾਂ 'ਤੇ ਆਪਣੇ ਹੱਕ ਲਈ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣ।
 
                
            Get all latest content delivered to your email a few times a month.