ਤਾਜਾ ਖਬਰਾਂ
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਤੇਜ਼ ਰਫਤਾਰ ਦਾ ਇਕ ਹੋਰ ਕਹਿਰ ਦੇਖਣ ਨੂੰ ਮਿਲਿਆ, ਜਿੱਥੇ ਬਾਜ਼ੀਗਰ ਬਸਤੀ ਤਪਾ ਮੰਡੀ ਦੇ ਰਹਿਣ ਵਾਲੇ 49 ਸਾਲਾ ਟਰੱਕ ਡਰਾਈਵਰ ਚਮਨਦੀਪ ਸਿੰਘ ਦੀ ਦਰਦਨਾਕ ਮੌਤ ਹੋ ਗਈ। ਚਮਨਦੀਪ ਸਿੰਘ ਮੋਟਰਸਾਈਕਲ 'ਤੇ ਤਪਾ ਤੋਂ ਰਾਮਪੁਰਾ ਵੱਲ ਜਾ ਰਿਹਾ ਸੀ ਕਿ ਜੇਠੂਕੇ ਪਿੰਡ ਦੇ ਨੇੜੇ ਪਿੱਛੋਂ ਆ ਰਹੇ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਉਸਨੂੰ ਭਿਆਨਕ ਟੱਕਰ ਮਾਰੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮੋਟਰਸਾਈਕਲ ਕਈ ਮੀਟਰ ਤੱਕ ਖਤਾਂਨਾ ਵਿੱਚ ਘਿਸਕਦਾ ਗਿਆ ਅਤੇ ਚਮਨਦੀਪ ਸਿੰਘ ਦੀ ਮੌਕੇ 'ਤੇ ਹੀ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਾਣਕਾਰੀ ਮੁਤਾਬਕ, ਇਸ ਹਾਈਵੇ 'ਤੇ ਇਕ ਹਾਈਟੈਕ ਪੁਲਿਸ ਨਾਕਾ ਵੀ ਹੈ ਜਿੱਥੋਂ ਸ਼ਾਇਦ ਉਹ ਵਾਹਨ ਗੁਜ਼ਰਿਆ ਹੋਵੇ।
ਮ੍ਰਿਤਕ ਚਮਨਦੀਪ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਉਹ ਆਪਣੀ ਕੈਂਸਰ ਪੀੜਤ ਪਤਨੀ ਸੁਖਵਿੰਦਰ ਕੌਰ, ਇਕ ਬੇਟੀ ਅਤੇ ਬੇਟੇ ਦੀ ਦੇਖਭਾਲ ਕਰ ਰਿਹਾ ਸੀ। ਪੰਜ ਮਹੀਨੇ ਪਹਿਲਾਂ ਹੀ ਉਸ ਨੇ ਆਪਣੀ ਧੀ ਦਾ ਵਿਆਹ ਕੀਤਾ ਸੀ, ਜਦਕਿ ਪੁੱਤਰ ਇਸ ਵੇਲੇ ਬੀਟੈਕ ਦੀ ਪੜ੍ਹਾਈ ਕਰ ਰਿਹਾ ਹੈ। ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਦੀ ਜਲਦ ਗ੍ਰਿਫਤਾਰੀ ਕਰਕੇ ਉਸਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਰਾਮਪੁਰਾ ਸਦਰ ਦੇ ਗਿੱਲ ਕਲਾਂ ਪੁਲਿਸ ਥਾਣੇ ਵਿੱਚ ਇਸ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
Get all latest content delivered to your email a few times a month.