ਤਾਜਾ ਖਬਰਾਂ
ਗੁਰਦਾਸਪੁਰ ਪੁਲਿਸ ਨੇ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਖ਼ਤਰਨਾਕ ਮੁਲਜ਼ਮਾਂ - ਨਿਤੀਸ਼ ਸਿੰਘ ਅਤੇ ਕਰਨ ਮਸੀਹ - ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਉਨ੍ਹਾਂ ਹਾਲੀਆ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਦਾ ਸੰਬੰਧ ਜਬਰੀ ਵਸੂਲੀ ਨਾਲ ਸੀ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਦੋਵੇਂ ਗੁਰਦਾਸਪੁਰ ਦੇ ਕਲਾਨੌਰ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਅਤੇ ਇੱਕ ਹਸਪਤਾਲ ਦੇ ਮਾਲਕਾਂ ਨੂੰ ਡਰਾਉਣ ਅਤੇ ਪੈਸੇ ਵਸੂਲ ਕਰਨ ਲਈ ਗੋਲੀਬਾਰੀ ਕਰ ਰਹੇ ਸਨ। ਇਹ ਦੋਵੇਂ ਮੁਲਜ਼ਮ ਵਿਦੇਸ਼ ਵਿਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਕੱਟੜਪੰਥੀ ਗੈਂਗਸਟਰਾਂ - ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ - ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ।
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 9 ਐਮਐਮ ਗਲੌਕ ਪਿਸਤੌਲ ਅਤੇ ਕਈ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਗੁਰਦਾਸਪੁਰ ਪੁਲਿਸ ਦਾ ਕਹਿਣਾ ਹੈ ਕਿ ਇਹ ਗ੍ਰਿਫ਼ਤਾਰੀਆਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਗੈਂਗਸਟਰ ਨੈੱਟਵਰਕਾਂ ’ਤੇ ਵੱਡਾ ਪ੍ਰਹਾਰ ਹਨ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਅਮਨ ਅਤੇ ਸੁਰੱਖਿਆ ਕਾਇਮ ਰੱਖਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।
Get all latest content delivered to your email a few times a month.