ਤਾਜਾ ਖਬਰਾਂ
ਚੰਡੀਗੜ੍ਹ, 2 ਨਵੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਭਰ ਵਿੱਚ ਅਖ਼ਬਾਰਾਂ ਦੀ ਵੰਡ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ ਹੈ।
ਇਸ ਸਬੰਧ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਨੂੰ ਮੀਡੀਆ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਉੱਪਰ ਉਸਨੇ ਦੋਸ਼ ਲਗਾਇਆ ਗਿਆ ਹੈ ਕਿ ਅਖ਼ਬਾਰਾਂ ਦੇ ਵਾਹਨਾਂ ਵਿੱਚ ਕਾਲੇ ਧਨ ਅਤੇ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਬਾਰੇ ਸੂਚਨਾ ਸੀ।
ਪੁਲਿਸ ਵੱਲੋਂ ਅਖ਼ਬਾਰਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਰੋਕਣ ਅਤੇ ਉਨ੍ਹਾਂ ਨੂੰ ਥਾਣਿਆਂ ਅੰਦਰ ਹਿਰਾਸਤ ਵਿੱਚ ਲੈਣ ਦੀਆਂ ਖਬਰਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਇਸ ਨਾਲ 'ਆਪ' ਦੇ ਬੇੜੇ ਵਿੱਚ ਨਿਰਾਸ਼ਾ ਅਤੇ ਦਹਿਸ਼ਤ ਦਿਖ ਹੈ, ਕਿਉਂਕਿ ਇਹ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੇ ਹਨ ਅਤੇ ਹੁਣ ਅਜਿਹੇ ਨਿਰਾਸ਼ਾਜਨਕ ਕਦਮ ਚੁੱਕ ਰਹੇ ਹਨ।
ਉਨ੍ਹਾਂ ਪੁੱਛਿਆ ਕਿ ਜਦੋਂ ਲੋਕ ਪਹਿਲਾਂ ਹੀ ਸਭ ਕੁਝ ਜਾਣਦੇ ਹਨ, ਤਾਂ ਅਖ਼ਬਾਰਾਂ ਨੂੰ ਰੋਕਣ ਦਾ ਕੀ ਮਕਸਦ ਹੋਵੇਗਾ। ਇਸ ਕਦਮ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਪ' ਸਰਕਾਰ ਕਿੰਨੀ ਅਸਹਿਣਸ਼ੀਲ ਹੈ, ਭਾਵੇਂ ਇਸਦਾ ਬਚਾਅ ਸਿਰਫ਼ ਜਾਅਲੀ ਪ੍ਰਚਾਰ 'ਤੇ ਨਿਰਭਰ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਮੰਗ ਕੀਤੀ ਹੈ ਕਿ ਸਰਕਾਰ ਨੂੰ ਸਾਰੇ ਮੀਡੀਆ ਭਾਈਚਾਰੇ ਤੋਂ ਉਨ੍ਹਾਂ ਦੀ ਇਮਾਨਦਾਰੀ 'ਤੇ ਦੋਸ਼ ਲਗਾਉਣ ਦੀ ਕੋਸ਼ਿਸ਼ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਵੜਿੰਗ ਨੇ ਕਿਹਾ ਕਿ ਕੁਝ ਪੁਲਿਸ ਅਧਿਕਾਰੀਆਂ ਵੱਲੋਂ ਦਾਅਵਿਆਂ ਸਬੰਧੀ ਖਬਰਾਂ ਦਾ ਹਵਾਲਾ ਦਿੰਦੇ ਹੋਏ ਕਿ ਉਨ੍ਹਾਂ ਕੋਲ ਅਖਬਾਰਾਂ ਦੇ ਵਾਹਨਾਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਕਾਲੇ ਧਨ ਦੀ ਢੋਆ-ਢੁਆਈ ਬਾਰੇ ਜਾਣਕਾਰੀ ਸੀ, ਕਿਹਾ ਕਿ ਇਹ ਅਖ਼ਬਾਰਾਂ ਦੀਆਂ ਮੈਨੇਜਮੈਂਟਾਂ ਨੂੰ ਸੁਨੇਹਾ ਦੇਣ ਦਾ ਬਹਾਨਾ ਸੀ ਕਿ ਸਰਕਾਰ ਕੁਝ ਵੀ ਕਰਨ ਦੇ ਸਮਰੱਥ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਵਾਲਿਆਂ ਨੂੰ ਨਿਸ਼ਾਨਾ ਨਾ ਬਣਾਓ ਅਤੇ ਇਸਦੀ ਬਜਾਏ ਆਪਣੇ ਅੰਦਰ ਝਾਤੀ ਮਾਰੋ। ਇਸਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਧਮਕੀਆਂ ਅਤੇ ਡਰਾਉਣ-ਧਮਕਾਉਣ ਵਾਲੇ ਤਰੀਕੇ ਹੁਣ ਸਰਕਾਰ ਲਈ ਕੰਮ ਨਹੀਂ ਕਰਨਗੇ।
Get all latest content delivered to your email a few times a month.