ਤਾਜਾ ਖਬਰਾਂ
ਉੱਤਰਾਖੰਡ ਦੇ ਗਠਨ ਦੀ 25ਵੀਂ ਵਰ੍ਹੇਗੰਠ (ਸਿਲਵਰ ਜੁਬਲੀ) ਦੇ ਮੌਕੇ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਹਰਾਦੂਨ ਵਿਖੇ ਵਿਧਾਨ ਸਭਾ ਨੂੰ ਸੰਬੋਧਿਤ ਕੀਤਾ। ਆਪਣੇ ਸੰਬੋਧਨ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ ਕਿਸੇ ਵੀ ਖੇਤਰ ਦੇ ਲੋਕਾਂ ਨਾਲ ਸਿੱਧਾ ਜੁੜ ਕੇ ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਆਪਣੇ ਆਪ ਵਿੱਚ ਇੱਕ ਵੱਡਾ ਸਨਮਾਨ ਹੈ।
ਉਨ੍ਹਾਂ ਨੇ ਉੱਤਰਾਖੰਡ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਤਰਾਖੰਡ ਇੱਕ ਅਜਿਹਾ ਰਾਜ ਹੈ ਜਿਸ ਨੂੰ ਕੁਦਰਤ ਨੇ ਅਣਗਿਣਤ ਤੋਹਫ਼ੇ ਦਿੱਤੇ ਹਨ-ਪਹਾੜ, ਦਰਿਆ, ਜੰਗਲ ਅਤੇ ਧਾਰਮਿਕ ਸਥਾਨ-ਅਤੇ ਇਨ੍ਹਾਂ ਕੁਦਰਤੀ ਸੰਸਾਧਨਾਂ ਦੀ ਸੰਭਾਲ ਕਰਨਾ ਵਿਕਾਸ ਦੀ ਮਜ਼ਬੂਤ ਨੀਂਹ ਹੈ।
Get all latest content delivered to your email a few times a month.