ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਵਿੱਚ ਨੌਜਵਾਨਾਂ ਦਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ। ਹਾਲ ਹੀ ਵਿੱਚ ਸ਼ਹਿਰ ਦੇ ਕਈ ਪ੍ਰਮੁੱਖ ਪਰਿਵਾਰਾਂ ਦੇ ਸ਼ਾਮਲ ਹੋਣ ਤੋਂ ਬਾਅਦ, ਸੋਮਵਾਰ ਨੂੰ ਹੋਰ ਛੇ ਉਤਸ਼ਾਹੀ ਨੌਜਵਾਨਾਂ ਨੇ ਵੀ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਪ੍ਰਭਾਵਿਤ ਹੋ ਕੇ ਪਾਰਟੀ ਦਾ ਹਿੱਸਾ ਬਣਨ ਦਾ ਫੈਸਲਾ ਕੀਤਾ। ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਇਨ੍ਹਾਂ ਨੌਜਵਾਨਾਂ ਦਾ ਸਰੋਪੇ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਹਿੱਤਾਂ ਦੀ ਪਾਰਟੀ ਹੈ ਅਤੇ ਜੋ ਨੌਜਵਾਨ ਇਸ ਨਾਲ ਜੁੜ ਰਹੇ ਹਨ, ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਤੇ ਸਤਿਕਾਰ ਦਿੱਤਾ ਜਾਵੇਗਾ। ਸ਼ਾਮਲ ਹੋਏ ਨੌਜਵਾਨਾਂ ਵਿੱਚ ਅਰਮਾਨ ਸਿੰਘ, ਉਦੈ ਪ੍ਰਤਾਪ ਸਿੰਘ, ਯੁਵਰਾਜ ਸਿੰਘ, ਯੁਵਰਾਜਵੀਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਕਈ ਸਾਥੀ ਸ਼ਾਮਲ ਹਨ। ਇਹ ਨੌਜਵਾਨ ਅਕਾਲੀ ਦਲ ਦੇ ਸਰਗਰਮ ਕਾਰਕੁਨਾਂ ਗੈਰੀ ਸਿੱਧੂ, ਜੈਨੂਰ ਸਿੱਧੂ ਅਤੇ ਰਾਜਦੀਪ ਸਿੰਘ ਤੋਂ ਪ੍ਰੇਰਿਤ ਹੋਏ।
ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਪ੍ਰਤੀ ਸਮਰਪਿਤ ਸੋਚ ਨਾਲ ਪ੍ਰਭਾਵਿਤ ਹਨ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਅਕਾਲੀ ਦਲ ਹੀ ਉਹ ਤਾਕਤ ਹੈ ਜੋ ਸੂਬੇ ਦੇ ਵਿਕਾਸ ਨਾਲ ਨਾਲ ਨੌਜਵਾਨਾਂ ਦੇ ਭਵਿੱਖ ਨੂੰ ਮਜਬੂਤ ਕਰ ਸਕਦੀ ਹੈ।
ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੋਕ ਹਿੱਤਕਾਰੀ ਨੀਤੀਆਂ ਕਰਕੇ ਸੂਬੇ ਭਰ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਿਰਫ਼ ਕਿਸੇ ਇੱਕ ਭਾਈਚਾਰੇ ਲਈ ਨਹੀਂ ਸਗੋਂ ਸਾਰੇ ਭਾਈਚਾਰਿਆਂ ਦੇ ਹਿੱਤਾਂ ਲਈ ਕੰਮ ਕਰਦੇ ਹਨ, ਜਿਸ ਨਾਲ ਪੰਜਾਬ ਦੀ ਇਕਤਾ ਅਤੇ ਤਰੱਕੀ ਨੂੰ ਮਜ਼ਬੂਤੀ ਮਿਲ ਰਹੀ ਹੈ।
ਇਸ ਮੌਕੇ ਗੁਰਵੇਸ਼ ਬਰਾੜ, ਭਾਰਤਇੰਦਰ ਸਿੰਘ, ਏਕਮਤੇਗਬੀਰ, ਬਲਵਿੰਦਰ ਬੱਲੀ, ਮਨਿੰਦਰ ਸੋਢੀ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।
Get all latest content delivered to your email a few times a month.