ਤਾਜਾ ਖਬਰਾਂ
                
ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਜਨਤਾ ਦੀ ਆਵਾਜ਼ ਸੁਣਨ ਦੇ ਦਾਅਵਿਆਂ ਦੇ ਉਲਟ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਦੇ ਦੌਰੇ ਦੌਰਾਨ ਕੁਝ ਕਿਸਾਨ ਅਤੇ ਕਿਸਾਨ ਬੀਬੀਆਂ ਆਪਣੇ ਮੁੱਦੇ ਤੇ ਮੰਗਾਂ ਸਬੰਧੀ ਸ਼ਾਂਤੀਪੂਰਨ ਢੰਗ ਨਾਲ ਸਵਾਲ ਕਰਨ ਜਾ ਰਹੇ ਸਨ, ਪਰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚੋਂ ਹੀ ਰੋਕ ਲਿਆ। ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਘੇਰ ਕੇ ਬੱਸਾਂ ਵਿੱਚ ਭਰ ਲਿਆ ਅਤੇ ਕਿਸੇ ਅਣਦੱਸੀ ਥਾਂ ਤੇ ਲੈ ਗਈ, ਜਿਸ ਕਾਰਨ ਕਿਸਾਨ ਵਰਗ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਘਟਨਾ ਦੀ ਤਿੱਖੀ ਨਿਖੇਧੀ ਕੀਤੀ ਹੈ ਅਤੇ ਸਰਕਾਰ ਉੱਤੇ ਲੋਕਤੰਤਰਕ ਹੱਕਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਸਿਰਫ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਨਾਲ ਜ਼ਬਰਦਸਤੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਜਨਤਾ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸੁਣੇ, ਤਾਂ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਨਿਕਲ ਸਕਦਾ ਹੈ।
ਕਿਸਾਨ ਆਗੂ ਹਰਭਿੰਦਰ ਸਿੰਘ ਕੰਗ ਨੇ ਪੁਲਿਸ ਦੀ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਅਵਾਜ਼ ਉਠਾਉਣ ਦੇ ਹੱਕ ਤੋਂ ਡਰ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕਿਸਾਨ ਅਮਨਪ੍ਰੀਤ ਤਰੀਕੇ ਨਾਲ ਸਵਾਲ ਪੁੱਛਣ ਜਾ ਰਹੇ ਸਨ, ਪਰ ਸਰਕਾਰ ਨੇ ਪੁਲਿਸ ਦੇ ਜ਼ਰੀਏ ਉਨ੍ਹਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹੀਆਂ, ਤਾਂ ਕਿਸਾਨ ਮੋਰਚਾ ਇਸ ਦਾ ਤੀਵ੍ਰ ਵਿਰੋਧ ਕਰੇਗਾ।
                
            Get all latest content delivered to your email a few times a month.