ਤਾਜਾ ਖਬਰਾਂ
ਪੰਜਾਬ ਵਿੱਚ ਨਸ਼ੇ ਦੀ ਲਤ ਕਾਰਨ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੇ ਸੂਬੇ ਦੇ ਹਾਲਾਤਾਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਰ ਰੋਜ਼ ਕਿਸੇ ਨਾ ਕਿਸੇ ਇਲਾਕੇ ਤੋਂ ਨਸ਼ੇ ਨਾਲ ਜੁੜੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਸਰਕਾਰ ਅਤੇ ਪ੍ਰਸ਼ਾਸਨ ਦੇ ਨਸ਼ਾ-ਮੁਕਤ ਪੰਜਾਬ ਦੇ ਦਾਅਵੇ ਖੋਖਲੇ ਦਿਸ ਰਹੇ ਹਨ।
ਤਾਜ਼ਾ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਂਡੀ ਦਾ ਹੈ, ਜਿੱਥੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪਿੰਡ ਵਿੱਚ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਇਹ ਦੋਵੇਂ ਮੌਤਾਂ ਨਸ਼ੇ ਕਾਰਨ ਹੋਈਆਂ ਹਨ। ਹਾਲਾਂਕਿ ਪੁਲਿਸ ਵੱਲੋਂ ਇਸ ਗੱਲ ਨੂੰ ਸਾਫ਼ ਕੀਤਾ ਗਿਆ ਹੈ ਕਿ ਮੌਤਾਂ ਦਾ ਕਾਰਨ ਨਸ਼ਾ ਨਹੀਂ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਤੇ ਪਿੰਡਵਾਸੀਆਂ ਵਿੱਚ ਦੁੱਖ ਦਾ ਮਾਹੌਲ ਹੈ। ਪਿੰਡ ਦੇ ਨਿਵਾਸੀ ਹਰਦੀਪ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਵੀ ਨਸ਼ੇ ਨਾਲ ਜੁੜਿਆ ਸੀ, ਹਾਲਾਂਕਿ ਹੁਣ ਉਹ ਇਸ ਤੋਂ ਦੂਰ ਰਹਿਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸਨੇ ਕਿਹਾ ਕਿ ਪਿੰਡ ਵਿੱਚ ਅਨੇਕਾਂ ਨੌਜਵਾਨ ਅਜਿਹੇ ਹਨ ਜਿਨ੍ਹਾਂ ਦੇ ਘਰ ਨਸ਼ੇ ਦੀ ਲਤ ਕਾਰਨ ਬਰਬਾਦ ਹੋ ਚੁੱਕੇ ਹਨ।
ਬਠਿੰਡਾ ਦਿਹਾਤੀ ਦੇ ਡੀਐਸਪੀ ਹਰਿੰਦਰ ਸਿੰਘ ਸਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਨੂੰ ਦੋ ਨੌਜਵਾਨਾਂ ਦੀ ਮੌਤ ਬਾਰੇ ਪਤਾ ਲੱਗਣ ’ਤੇ ਤੁਰੰਤ ਮੌਕੇ ’ਤੇ ਪਹੁੰਚਿਆ ਗਿਆ ਸੀ। ਪਤਾ ਲੱਗਾ ਕਿ ਦੋਵੇਂ ਮ੍ਰਿਤਕਾਂ ਦਾ ਬਿਨਾਂ ਪੋਸਟਮਾਰਟਮ ਸਸਕਾਰ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਮੁਤਾਬਕ, ਗੁਰਪ੍ਰੀਤ ਸਿੰਘ ਦੀ ਮੌਤ ਦਿਲ ਦੀ ਧੜਕਣ ਵੱਧ ਜਾਣ ਕਾਰਨ ਹੋਈ, ਜਦਕਿ ਕਾਲੀ ਸਿੰਘ ਦੀ ਮੌਤ ਦਾ ਅਸਲੀ ਕਾਰਨ ਅਜੇ ਤੱਕ ਸਾਹਮਣੇ ਨਹੀਂ ਆ ਸਕਿਆ। ਹਾਲਾਂਕਿ ਇਹ ਜਾਣਕਾਰੀ ਜ਼ਰੂਰ ਮਿਲੀ ਹੈ ਕਿ ਉਹ ਪਹਿਲਾਂ ਨਸ਼ੇ ਦਾ ਆਦੀ ਸੀ ਪਰ ਹਾਲ ਵਿੱਚ ਉਸਨੇ ਇਹ ਆਦਤ ਛੱਡ ਦਿੱਤੀ ਸੀ।
ਡੀਐਸਪੀ ਨੇ ਸਪਸ਼ਟ ਕੀਤਾ ਕਿ ਸ਼ੁਰੂਆਤੀ ਜਾਂਚ ਦੇ ਆਧਾਰ ’ਤੇ ਇਹ ਦੋਵੇਂ ਮੌਤਾਂ ਨਸ਼ੇ ਕਾਰਨ ਨਹੀਂ ਹੋਈਆਂ ਹਨ। ਇਸ ਦੇ ਬਾਵਜੂਦ, ਇਲਾਕੇ ਵਿੱਚ ਨਸ਼ੇ ਦੇ ਪ੍ਰਭਾਵ ਅਤੇ ਇਸ ਨਾਲ ਜੁੜੀਆਂ ਚਿੰਤਾਵਾਂ ਇੱਕ ਵਾਰ ਫਿਰ ਚਰਚਾ ਵਿੱਚ ਆ ਗਈਆਂ ਹਨ।
Get all latest content delivered to your email a few times a month.