ਤਾਜਾ ਖਬਰਾਂ
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਆਯੋਜਿਤ ਰੋਡਸ਼ੋਅ ਵਿੱਚ ਔਰਤਾਂ ਲਈ ਇੱਕ ਇਤਿਹਾਸਕ ਐਲਾਨ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇ ਬਜਟ ਸੈਸ਼ਨ ਵਿੱਚ ਹਰ ਯੋਗ ਔਰਤ ਦੇ ਬੈਂਕ ਖਾਤੇ ਵਿੱਚ ਸਿੱਧੇ ਪ੍ਰਤੀ ਮਹੀਨਾ 1000 ਰੁਪਏ ਦੀ ਆਰਥਿਕ ਸਹਾਇਤਾ ਟਰਾਂਸਫਰ ਕੀਤੀ ਜਾਵੇਗੀ। ਇਹ ਮਦਦ ਪੂਰੀ ਤਰ੍ਹਾਂ ਬਿਨਾਂ ਕਿਸੇ ਕਾਗਜ਼ੀ ਕਾਰਵਾਈ ਜਾਂ ਦਲਾਲ ਦੇ, ਸਿੱਧੀ ਲਾਭ ਟ੍ਰਾਂਸਫਰ (DBT) ਰਾਹੀਂ ਕੀਤੀ ਜਾਏਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯੋਜਨਾ ਨਾ ਸਿਰਫ ਔਰਤਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਏਗੀ, ਸਗੋਂ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਘਰੇਲੂ ਖਰਚਿਆਂ ਵਿੱਚ ਰਾਹਤ ਵੀ ਦੇਵੇਗੀ। ਉਹਨਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੇ ਪਹਿਲਾਂ ਹੀ ਲੋਕਾਂ ਲਈ ਮੁਫ਼ਤ 300 ਯੂਨਿਟ ਬਿਜਲੀ, ਨੌਜਵਾਨਾਂ ਲਈ ਨੌਕਰੀਆਂ, ਸਕੂਲਾਂ ਦੀ ਸੁਧਾਰ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ ਹਨ।
ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਇਸ ਜਨ ਸਭਾ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ 11 ਨਵੰਬਰ ਨੂੰ ਝਾੜੂ ਨੂੰ ਵੋਟ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਵਿਰੋਧੀ ਪਾਰਟੀਆਂ ਪੈਸਿਆਂ ਦੀ ਰਾਜਨੀਤੀ ਕਰ ਰਹੀਆਂ ਹਨ, ਪਰ ਤਰਨਤਾਰਨ ਦੀ ਸਮਝਦਾਰ ਜਨਤਾ ਈਮਾਨਦਾਰੀ ਅਤੇ ਵਿਕਾਸ ਨੂੰ ਚੁਣੇਗੀ। ਮੁੱਖ ਮੰਤਰੀ ਨੇ ਇਸ ਗੱਲ ਨੂੰ ਦੁਹਰਾਇਆ ਕਿ ਸਰਕਾਰ ਪੰਜ ਸਾਲਾਂ ਵਿੱਚ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ।
Get all latest content delivered to your email a few times a month.