ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਦੀ ਪੀਸੀਐਸ ਅਧਿਕਾਰੀ ਨੂੰ ਅੱਜ ਸਸਪੈਂਡ ਕਰ ਦਿੱਤਾ ਗਿਆ ਹੈ। ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ
ਧਰਮਕੋਟ ਦੇ ਬਹਾਦਰਵਾਲਾ ਰਾਹੀਂ ਗੁਜ਼ਰਦੀ ਨੈਸ਼ਨਲ ਹਾਈਵੇ 71 ‘ਤੇ ਜ਼ਮੀਨ ਅਕਵਾਇਰ ਕਰਨ ਦੇ ਮਾਮਲੇ ‘ਚ ਪੈਸਿਆਂ ਦੇ ਲੈਣ-ਦੇਣ ਦੀ ਗੜਬੜ ਸਾਹਮਣੇ ਆਉਣ ‘ਤੇ ਵਿਜੀਲੈਂਸ ਵਿਭਾਗ ਵੱਲੋਂ ਚਾਰਮਿਤਾ ਖ਼ਿਲਾਫ਼ ਚਾਰਜਸ਼ੀਟ ਤਿਆਰ ਕੀਤੀ ਗਈ ਸੀ।
ਉਧਰ ਕਿਸਾਨ ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਸਨੂੰ ਆਪਣੀ ਜ਼ਮੀਨ ਦੀ ਭੁਗਤਾਨੀ ਨਹੀਂ ਮਿਲੀ, ਜਿਸ ਕਾਰਨ ਉਸਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
ਇਹ ਵੀ ਦੱਸਣ ਯੋਗ ਹੈ ਕਿ ਰੈਵਨਿਊ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ ਸੀ ਜਿਸ ਜਿਸ ਵਿੱਚ ਦੋ ਸਿੱਧ ਪਾਏ ਗਏ ਸਨ ਤੇ ਚਾਰਜਸ਼ੀਟ ਵੀ ਕੀਤਾ ਗਿਆ ਸੀ।
Get all latest content delivered to your email a few times a month.