ਤਾਜਾ ਖਬਰਾਂ
ਮੋਹਾਲੀ: ਸ਼ਹਿਰ ਦੇ ਫੇਜ਼ 7 ਇਲਾਕੇ ਵਿੱਚ ਬੇਖੌਫ਼ ਬਦਮਾਸ਼ਾਂ ਨੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇੱਕ ਕੋਠੀ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਦੋ ਬਾਈਕ ਸਵਾਰ ਮੁਲਜ਼ਮਾਂ ਨੂੰ ਗੋਲੀਆਂ ਚਲਾਉਂਦੇ ਦੇਖਿਆ ਜਾ ਸਕਦਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਹਮਲਾਵਰਾਂ ਨੇ ਕਰੀਬ 30 ਤੋਂ 40 ਰਾਊਂਡ ਫਾਇਰ ਕੀਤੇ। ਗੋਲੀਆਂ ਚੱਲਣ ਕਾਰਨ ਕੋਠੀ ਦੇ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਇਲਾਕੇ 'ਚ ਡਰ ਦਾ ਮਾਹੌਲ
ਅਚਾਨਕ ਗੋਲੀਆਂ ਦੀ ਆਵਾਜ਼ ਸੁਣ ਕੇ ਪੂਰਾ ਇਲਾਕਾ ਸਹਿਮ ਗਿਆ ਅਤੇ ਲੋਕ ਡਰ ਕਾਰਨ ਘਰਾਂ ਦੇ ਅੰਦਰ ਹੀ ਲੁਕੇ ਰਹੇ। ਜਦੋਂ ਲੋਕ ਬਾਹਰ ਨਿਕਲੇ, ਉਦੋਂ ਤੱਕ ਮੁਲਜ਼ਮ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਪੀੜਤ ਪਰਿਵਾਰ ਇਸ ਸਮੇਂ ਬਹੁਤ ਜ਼ਿਆਦਾ ਡਰਿਆ ਹੋਇਆ ਹੈ।
ਬਾਈਕ ਸਵਾਰਾਂ ਦੇ ਬੁਲੰਦ ਹੌਸਲੇ ਨੇ ਇੱਕ ਵਾਰ ਫਿਰ ਪ੍ਰਸ਼ਾਸਨ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਪੁਲਿਸ ਜਾਂਚ ਸ਼ੁਰੂ
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਵੱਲੋਂ ਇਸ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਰ ਕਿਸ ਮਕਸਦ ਨਾਲ ਫਾਇਰਿੰਗ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਪੁਲਿਸ ਅਧਿਕਾਰੀ ਸੀ.ਸੀ.ਟੀ.ਵੀ. ਫੁਟੇਜ ਨੂੰ ਬਰੀਕੀ ਨਾਲ ਖੰਗਾਲ ਰਹੇ ਹਨ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਸੁਰਾਗ ਲਗਾਇਆ ਜਾ ਸਕੇ।
ਇਸ ਤਰ੍ਹਾਂ ਦੀ ਖੁੱਲ੍ਹੀ ਫਾਇਰਿੰਗ ਦੀ ਘਟਨਾ ਨੇ ਮੋਹਾਲੀ ਸ਼ਹਿਰ ਦੀ ਸੁਰੱਖਿਆ ਪ੍ਰਤੀ ਨਾਗਰਿਕਾਂ ਦੀ ਚਿੰਤਾ ਵਧਾ ਦਿੱਤੀ ਹੈ।
Get all latest content delivered to your email a few times a month.