ਤਾਜਾ ਖਬਰਾਂ
ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਜ਼ਬਰੀ ਤਰੀਕੇ ਨਾਲ ਗ੍ਰਿਫਤਾਰ ਕਰਨ ਦੇ ਮਾਮਲੇ ‘ਤੇ ਪਾਰਟੀ ਨੇ ਤਰਨਤਾਰਨ ਦੀ ਦਾਣਾ ਮੰਡੀ ਵਿਖੇ ਵੱਡਾ ਧਰਨਾ ਦਿਵਾਇਆ। ਇਸ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ ਕੀਤੀ ਗਈ।
ਡੈਲੀਗੇਸ਼ਨ ਦੀ ਅਗਵਾਈ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕੀਤੀ। ਲੀਗਲ ਵਿੰਗ ਵੱਲੋਂ ਮੁੱਖ ਚੋਣ ਅਫਸਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਤਰਨਤਾਰਨ SSP ਰਵਜੋਤ ਗਰੇਵਾਲ ਨੂੰ ਤਰਨਤਾਰਨ ਤੋਂ ਬਦਲਣ ਦੀ ਵੀ ਮੰਗ ਕੀਤੀ ਗਈ। ਅਰਸ਼ਦੀਪ ਸਿੰਘ ਕਲੇਰ ਨੇ ਦਾਅਵਾ ਕੀਤਾ ਕਿ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਪ੍ਰਭਾਵਿਤ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਆਰੋਪ ਲਗਾਇਆ ਕਿ ਹਲਕਾ ਤਰਨਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਉਨ੍ਹਾਂ ਦੀ ਬੇਟੀ ਕੰਚਨਪ੍ਰੀਤ ਕੌਰ ਦੀ ਰੇਕੀ ਕੀਤੀ ਜਾ ਰਹੀ ਹੈ। ਕੱਲ੍ਹੇ ਹੀ ਪੁਲਿਸ ਦੇ ਦੋ ਅਫਸਰਾਂ ਨੂੰ ਬਿਨਾਂ ਵਰਦੀ ਦੇ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਦੇ ਹੋਏ ਫੜਿਆ ਗਿਆ ਸੀ, ਜੋ ਆਪਣੇ ਆਪ ਨੂੰ CIA ਦੇ ਅਧਿਕਾਰੀ ਦੱਸ ਰਹੇ ਸਨ।
ਅਰਸ਼ਦੀਪ ਸਿੰਘ ਕਲੇਰ ਦੇ ਅਨੁਸਾਰ, ਮੁੱਖ ਚੋਣ ਅਫਸਰ ਨੇ ਡੈਲੀਗੇਸ਼ਨ ਨੂੰ ਭਰੋਸਾ ਦਵਾਇਆ ਹੈ ਕਿ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.