IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2105 ਨੌਜਵਾਨਾਂ ਨੂੰ PSPCL ਤੇ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2105 ਨੌਜਵਾਨਾਂ ਨੂੰ PSPCL ਤੇ PSTCL ’ਚ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

Admin User - Nov 07, 2025 06:11 PM
IMG

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ। ਉਨ੍ਹਾਂ ਨੇ ਪੰਜਾਬ ਰਾਜ ਬਿਜਲੀ ਨਿਗਮ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਿਟਡ (PSTCL) ਵਿੱਚ ਨਿਯੁਕਤ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਕੁੱਲ 58,962 ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ, ਜੋ ਕਿ ਸੂਬੇ ਦੇ ਇਤਿਹਾਸ ’ਚ ਇੱਕ ਰਿਕਾਰਡ ਹੈ।

ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਅਤੇ ਇਸ ਨੂੰ ਖਤਮ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ 2023 ਲਾਈਨਮੈਨ, 48 ਇੰਟਰਨਲ ਆਡੀਟਰ ਅਤੇ 35 ਰੈਵੇਨਿਊ ਅਕਾਊਂਟੈਂਟਸ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਅਪਰੈਲ 2022 ਤੋਂ ਲੈ ਕੇ ਹੁਣ ਤੱਕ PSPCL ਤੇ PSTCL ਵਿੱਚ ਕੁੱਲ 8984 ਨਿਯੁਕਤੀਆਂ ਕੀਤੀਆਂ ਗਈਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਨੌਕਰੀਆਂ ਵਿੱਚ "ਮੈਰਿਟ" ਦਾ ਪੂਰਾ ਸਿਧਾਂਤ ਲਾਗੂ ਕੀਤਾ ਹੈ। ਉਨ੍ਹਾਂ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ,

“ਪਿਛਲੀਆਂ ਸਰਕਾਰਾਂ ਦੇ ਸਮੇਂ ਨੌਕਰੀਆਂ ‘ਕੈਸ਼ ਤੇ ਫਰਮਾਇਸ਼’ ਨਾਲ ਮਿਲਦੀਆਂ ਸਨ, ਪਰ ਅਸੀਂ ਇਹ ਪ੍ਰਥਾ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਹੈ। ਹੁਣ ਪੰਜਾਬ ਵਿੱਚ ਹਰ ਨੌਕਰੀ ਮੈਰਿਟ ਦੇ ਆਧਾਰ ’ਤੇ ਮਿਲਦੀ ਹੈ ਅਤੇ ਅਜੇ ਤੱਕ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ।”

ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਕਲਮ ਦੀ ਵਰਤੋਂ ਦਬੇ-ਕੁਚਲੇ ਤੇ ਲੋੜਵੰਦ ਵਰਗਾਂ ਦੀ ਮਦਦ ਲਈ ਕਰਨ। ਉਨ੍ਹਾਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਹਰ ਖੇਤਰ ਵਿੱਚ ਉੱਚਾਈਆਂ ਛੂਹਣੀਆਂ ਚਾਹੀਦੀਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਨਸ਼ਿਆਂ ਵਿਰੁੱਧ ਮੁਹਿੰਮਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ,

“ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ। ਅਸੀਂ ਚਾਹੁੰਦੇ ਹਾਂ ਕਿ ਹਰ ਨੌਜਵਾਨ ਨੂੰ ਰੋਜ਼ਗਾਰ ਮਿਲੇ ਤਾਂ ਜੋ ਉਹ ਸਕਾਰਾਤਮਕ ਦਿਸ਼ਾ ਵਿੱਚ ਅੱਗੇ ਵਧੇ।”

ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੱਤਾ ਸੰਭਾਲਣ ਵੇਲੇ ਪਾਵਰਕਾਮ ਕਰਜ਼ੇ ਵਿੱਚ ਡੁੱਬਿਆ ਹੋਇਆ ਸੀ, ਪਰ ਸਰਕਾਰ ਨੇ ਇਸ ਦਾ 2000 ਕਰੋੜ ਰੁਪਏ ਦਾ ਕਰਜ਼ਾ ਲਾਹਿਆ ਹੈ। ਉਨ੍ਹਾਂ ਕਿਹਾ ਕਿ ਜੁਲਾਈ 2022 ਤੋਂ 90 ਫ਼ੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਘਰਾਂ ਦੀ ਆਰਥਿਕ ਹਾਲਤ ਸੁਧਰੀ ਹੈ।
ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ ਜੀਵੀਕੇ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਣ ਅਤੇ ਇਸ ਨੂੰ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਣ ਦਾ ਜ਼ਿਕਰ ਵੀ ਕੀਤਾ — ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਜਾਇਦਾਦ ਖਰੀਦੀ ਹੋਵੇ।

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਪੌਣੇ ਤਿੰਨ ਲੱਖ ਕਰੋੜ ਦੇ ਕਰਜ਼ੇ ਵਿੱਚ ਡੁਬੋ ਦਿੱਤਾ ਪਰ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਪੈਸਾ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ’ਤੇ ਖਰਚ ਰਹੀ ਹੈ।

ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਚੋਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨਾ ਸੂਬੇ ਦੀ ਗੌਰਵਮਈ ਵਿਰਾਸਤ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਨੇ ਕੇਂਦਰ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਆਪਣੇ ਹੱਕਾਂ ਲਈ ਲੜਨਾ ਅਤੇ ਲੈਣਾ ਦੋਵੇਂ ਜਾਣਦਾ ਹੈ।

ਸਮਾਰੋਹ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੇ ਵੀ ਆਪਣੇ ਜਜ਼ਬਾਤ ਸਾਂਝੇ ਕੀਤੇ। ਇਸ ਮੌਕੇ ਪੰਜਾਬ ਰਾਜ ਬਿਜਲੀ ਨਿਗਮ ਦੇ ਸੀਐਮਡੀ ਬਸੰਤ ਗਰਗ ਸਮੇਤ ਕਈ ਹੋਰ ਵਿਅਕਤੀਆਂ ਹਾਜ਼ਰ ਸਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.