ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਟਾਲਾ ਵਿਖੇ ਨਵੇਂ ਬਣੇ ਆਧੁਨਿਕ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕੁਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਕਾਦੀਆਂ ਹਲਕੇ ਦੇ ਇੰਚਾਰਜ ਜਗਰੂਪ ਸਿੰਘ ਸੇਖਵਾ, ਚੇਅਰਮੈਨ ਰਮਨ ਬਹਿਲ ਅਤੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਣਕ ਮਹਿਤਾ ਵੀ ਹਾਜ਼ਰ ਸਨ।
ਉਦਘਾਟਨ ਸਮਾਰੋਹ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨਵਾਂ ਤਹਿਸੀਲ ਕੰਪਲੈਕਸ ਸੂਬੇ ਦੀ ਸਰਕਾਰ ਵੱਲੋਂ ਲੋਕਾਂ ਨੂੰ ਆਸਾਨ, ਤੇਜ਼ ਤੇ ਪਾਰਦਰਸ਼ੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਰਾਹੀਂ ਬਟਾਲਾ ਵਿਧਾਨ ਸਭਾ ਹਲਕੇ ਸਮੇਤ ਨੇੜਲੇ ਹਲਕਿਆਂ ਦੇ ਲਗਭਗ 314 ਪਿੰਡਾਂ ਦੇ ਨਿਵਾਸੀਆਂ ਨੂੰ ਇਕ ਹੀ ਥਾਂ ਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਮਿਲਣਗੀਆਂ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।
ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰ ਦਹਿਲੀਜ਼ 'ਤੇ ਸੁਵਿਧਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਐਸੇ ਆਧੁਨਿਕ ਪ੍ਰੋਜੈਕਟਾਂ ਨਾਲ ਸਰਕਾਰੀ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।
Get all latest content delivered to your email a few times a month.