ਤਾਜਾ ਖਬਰਾਂ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਪਾਕਿਸਤਾਨ ਵਿੱਚ ਸਿੱਖ ਗੁਰਧਾਮਾਂ ਦੇ ਦਰਸ਼ਨ ਪੂਰੇ ਕਰਨ ਤੋਂ ਬਾਅਦ ਵਾਘਾ ਬਾਰਡਰ ਰਾਹੀਂ ਭਾਰਤ ਵਾਪਸ ਪਹੁੰਚੇ। ਵਾਪਸੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਧਰਮ ਨਾਲ ਸੰਬੰਧਤ ਇਤਿਹਾਸਕ ਸਥਾਨਾਂ ਦੀ ਸੰਭਾਲ ਅਤੇ ਪ੍ਰਬੰਧਨਾ ਸੰਤੁਸ਼ਟਿਕਰ ਹੈ।
ਜਥੇਦਾਰ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਦਰਬਾਰ ਸਾਹਿਬ ਕਰਤਾਰਪੁਰ, ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕੀਤੇ ਅਤੇ ਹਰ ਥਾਂ ਸਾਫ਼-ਸੁਥਰੇ ਪ੍ਰਬੰਧ, ਸੰਗਤ ਦੀ ਸ਼ਰਧਾ ਅਤੇ ਪਾਕਿਸਤਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸੰਭਾਲ ਨੂੰ ਵੇਖ ਕੇ ਖੁਸ਼ੀ ਹੋਈ।
ਉਨ੍ਹਾਂ ਨੇ ਭਾਰਤ ਸਰਕਾਰ ਕੋਲੋਂ ਕਰਤਾਰਪੁਰ ਕੋਰੀਡੋਰ ਨੂੰ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ, ਤਾਂ ਜੋ ਦੋਵੇਂ ਪੰਜਾਬਾਂ - ਚੜਦਾ ਤੇ ਲਹਿੰਦਾ - ਦੀ ਸੰਗਤ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਬਿਨਾ ਕਿਸੇ ਰੁਕਾਵਟ ਦੇ ਕਰ ਸਕੇ।
ਗਿਆਨੀ ਗੜਗੱਜ ਨੇ ਜ਼ੋਰ ਦੇ ਕੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਸਿਰਫ਼ ਇੱਕ ਰਾਹ ਨਹੀਂ, ਸਗੋਂ ਭਰੋਸੇ, ਸ਼ਰਧਾ ਅਤੇ ਸਾਂਝੀ ਸੰਸਕ੍ਰਿਤੀ ਦਾ ਪ੍ਰਤੀਕ ਹੈ, ਜੋ ਦੋਵੇਂ ਦੇਸ਼ਾਂ ਵਿਚਕਾਰ ਆਧਿਆਤਮਿਕ ਤੇ ਮਨੁੱਖੀ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੀ ਸਮਰੱਥਾ ਰੱਖਦਾ ਹੈ।
ਉਨ੍ਹਾਂ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਜਲਦ ਹੀ ਇਸ ਬਾਬਤ ਸਕਾਰਾਤਮਕ ਫੈਸਲਾ ਲਵੇਗੀ।
Get all latest content delivered to your email a few times a month.