ਤਾਜਾ ਖਬਰਾਂ
ਚੰਡੀਗੜ੍ਹ — ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਰਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕਰਨਗੇ। ਇਸ ਸੰਬੰਧੀ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਸਾਰੇ ਜ਼ਿਲ੍ਹਾ ਅਤੇ ਸਟੇਟ ਡੈਲੀਗੇਟ, ਸਰਕਲ ਜੱਥੇਦਾਰ ਸਾਹਿਬਾਨ, ਜ਼ਿਲ੍ਹਾ ਜੱਥੇਦਾਰ ਸਾਹਿਬਾਨ ਅਤੇ ਸਮੁੱਚੀ ਲੀਡਰਸ਼ਿਪ ਵਰਕਰਾਂ ਨਾਲ ਮਿਲਕੇ ਸਿਵਲ ਹਸਪਤਾਲਾਂ ਵਿੱਚ ਖੂਨਦਾਨ ਕਰੇਗੀ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਸ਼ਿਸ਼ ਰਹੇਗੀ ਕਿ ਹਰ ਜ਼ਿਲ੍ਹੇ ਵਿੱਚ 100 ਤੋਂ ਵੱਧ ਬਲੱਡ ਯੂਨਿਟ ਇਕੱਠੇ ਕੀਤੇ ਜਾਣ। ਇਸ ਲਈ ਹਰ ਸਰਕਲ ਤੋਂ ਲਗਭਗ 10 ਵਰਕਰ ਖੂਨਦਾਨ ਕਰਨਗੇ।
ਜੱਥੇਦਾਰ ਸਾਹਿਬ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਬੇਮਿਸਾਲ ਕੁਰਬਾਨੀ ਦੇ ਕੇ ਦੁਨੀਆ ਨੂੰ ਇਨਸਾਫ਼, ਸਹਿਸ਼ਣਸ਼ੀਲਤਾ ਅਤੇ ਮਨੁੱਖਤਾ ਦਾ ਰਸਤਾ ਵਿਖਾਇਆ। ਇਸ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੂਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਖੂਨਦਾਨ ਕਰਕੇ ਇਹ ਦਿਹਾੜਾ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਮਨਾਇਆ ਜਾਵੇਗਾ।
Get all latest content delivered to your email a few times a month.