ਤਾਜਾ ਖਬਰਾਂ
ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਪੀਲ ‘ਤੇ ਸੂਬੇ ਭਰ ਦੇ ਕਈ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਜਥੇਬੰਦੀ ਦੇ ਮੁੱਖ ਆਗੂਆਂ ਖ਼ਿਲਾਫ਼ ਦਿੱਲੀ ਸਰਕਾਰ ਦੁਆਰਾ ਦਰਜ ਕੀਤੀਆਂ ਐਫ਼.ਆਈ.ਆਰਾਂ ਦੀਆਂ ਨਕਲਾਂ ਸਾੜਕੇ ਗੁੱਸਾ ਪ੍ਰਗਟ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਹਰਪਾਲ ਸਿੰਘ, ਉਪ ਪ੍ਰਧਾਨ ਗੁਰਸੇਵਕ ਸਿੰਘ ਬਰਾੜ, ਖਜਾਨਚੀ ਗੁਰਮੀਤ ਸਿੰਘ ਗਿੱਲ ਅਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ ਨੇ ਦੱਸਿਆ ਕਿ ਲੋਕਤੰਤਰ ਵਿੱਚ ਆਪਣੀਆਂ ਮੰਗਾਂ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ।
ਨੇਤਾਵਾਂ ਨੇ ਕਿਹਾ ਕਿ 25 ਨਵੰਬਰ ਨੂੰ ਦਿੱਲੀ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਕੌਮੀ ਪੱਧਰ ‘ਤੇ ਪ੍ਰਦਰਸ਼ਨ ਕੀਤਾ ਗਿਆ ਸੀ, ਪਰ ਕੇਂਦਰ ਦੇ ਦਬਾਅ ਹੇਠ ਦਿੱਲੀ ਸਰਕਾਰ ਨੇ ਸੰਘਰਸ਼ ਆਗੂ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਨੇਤਾਵਾਂ ‘ਤੇ ਪਰਚੇ ਦਰਜ ਕਰਕੇ ਨਿਰੰਕੁਸ਼ਤਾ ਦਿਖਾਈ ਹੈ। ਇਸ ਕਾਰਵਾਈ ਦੇ ਵਿਰੋਧ ਵਜੋਂ ਅੱਜ ਸੂਬੇ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ ਨੇ ਇਹਨਾਂ ਪਰਚਿਆਂ ਦੀਆਂ ਕਾਪੀਆਂ ਸਾੜਕੇ ਦਿੱਲੀ ਸਰਕਾਰ ਦੀ ਨਿੰਦਾ ਕੀਤੀ।
ਯੂਨੀਅਨ ਨੇ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਦੀ ਖੁੱਲ੍ਹੀ ਹਮਾਇਤ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਦਿੱਲੀ ਸਰਕਾਰ ਦੀ ਇਹ ਤਾਨਾਸ਼ਾਹੀ ਸੋਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਸਕੂਲ ਹੈਡਮਾਸਟਰ ਅਤੇ ਅਧਿਆਪਕ—ਕੁਲਦੀਪ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਗੁਰਕ੍ਰਿਪਾਲ ਸਿੰਘ, ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ, ਗੁਰਪ੍ਰੀਤ ਸਿੰਘ ਦੁੱਗਲ, ਮਲਕੀਤ ਸਿੰਘ ਕੋਟਲੀ, ਉਮੇਸ਼ ਕੁਮਾਰ, ਗੁਰਜੀਤ ਸਿੰਘ, ਰਵੀ ਕੁਮਾਰ, ਨਵਦੀਪ ਸਿੰਘ, ਸੁਖਦਰਸ਼ਨ ਸਿੰਘ, ਕਿਰਨਦੀਪ ਸਿੰਘ, ਜਗਜੀਤ ਸਿੰਘ, ਓਮ ਪ੍ਰਕਾਸ਼, ਪਰਗਟ ਸਿੰਘ ਅਤੇ ਹੋਰ ਕਈ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਾਮਲ ਸਨ।
Get all latest content delivered to your email a few times a month.