ਤਾਜਾ ਖਬਰਾਂ
ਖਡੂਰ ਸਾਹਿਬ ਦੇ ਚੁਣੇ ਹੋਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ ਲਈ ਪੈਰੋਲ ਅਰਜ਼ੀ ਰੱਦ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਭਾਰੀ ਰੋਸ ਹੈ। ਇਸ ਫੈਸਲੇ ਵਿਰੁੱਧ ਅੱਜ ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਸੈਂਕੜੇ ਦੀ ਗਿਣਤੀ ਵਿੱਚ ਇਕੱਠੇ ਹੋਏ ਸਮਰਥਕਾਂ ਨੇ ਸਰਕਾਰ ਦੇ ਇਸ ਕਦਮ ਦਾ ਵਿਰੋਧ ਦਰਜ ਕਰਵਾਉਣ ਲਈ ਇੱਕ ਅਨੋਖਾ ਤਰੀਕਾ ਅਪਣਾਇਆ। ਉਨ੍ਹਾਂ ਨੇ ਸਵੈ-ਇੱਛਾ ਨਾਲ ਆਪਣੇ ਗਲਾਂ ਅਤੇ ਹੱਥਾਂ ਵਿੱਚ ਹੱਥਕੜੀਆਂ ਪਾਈਆਂ ਅਤੇ ਰਣਜੀਤ ਐਵੇਨਿਊ ਤੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀਸੀ ਦਫ਼ਤਰ) ਤੱਕ ਮਾਰਚ ਕੀਤਾ।
ਤਰਸੇਮ ਸਿੰਘ ਨੇ ਲਾਏ ਦਮਨਕਾਰੀ ਨੀਤੀਆਂ ਦੇ ਦੋਸ਼
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਾਣਬੁੱਝ ਕੇ ਰਾਜਨੀਤਿਕ ਦਮਨ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਵਿਗੜਨ ਦੇ ਬਹਾਨੇ ਹੇਠ ਉਸ ਵਿਅਕਤੀ ਨੂੰ ਸੰਸਦ ਵਿੱਚ ਹਾਜ਼ਰ ਹੋਣ ਤੋਂ ਰੋਕਿਆ ਜਾ ਰਿਹਾ ਹੈ, ਜਿਸਨੂੰ 2 ਲੱਖ ਦੇ ਵੱਡੇ ਫਰਕ ਨਾਲ ਜਨਤਾ ਨੇ ਚੁਣਿਆ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਸੰਸਦ ਮੈਂਬਰ ਨੂੰ ਉਸਦੇ ਹਲਕੇ ਦੀ ਆਵਾਜ਼ ਚੁੱਕਣ ਦੇ ਲੋਕਤਾਂਤਰਿਕ ਅਧਿਕਾਰ ਤੋਂ ਵਾਂਝਾ ਕਰਨਾ ਸਰਾਸਰ ਧੱਕਾ ਹੈ। ਸੁਰੱਖਿਆ ਏਜੰਸੀਆਂ ਨੇ ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੇ ਇਲਾਕੇ ਵਿੱਚ ਸਖ਼ਤ ਨਿਗਰਾਨੀ ਰੱਖੀ ਹੋਈ ਸੀ।
Get all latest content delivered to your email a few times a month.