ਤਾਜਾ ਖਬਰਾਂ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਵਿੱਚ ਇੱਕ 24 ਸਾਲਾ ਨੌਜਵਾਨ ਦੀ ਅਚਾਨਕ ਮੌਤ ਨੇ ਖੇਤਰ ਵਿੱਚ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ ਪਛਾਣ ਪਿੰਡ ਕਿਲ੍ਹਾ ਦੇ ਵਸਨੀਕ ਹਰਮਨ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਬੀਤੀ ਰਾਤ ਪੁਲਿਸ ਨੇ ਹਰਮਨ ਨੂੰ ਉਸਦੇ ਘਰ ਵਿੱਚੋਂ ਬਗੈਰ ਕਿਸੇ ਸਪਸ਼ਟ ਕਾਰਨ ਗ੍ਰਿਫ਼ਤਾਰ ਕਰਕੇ ਥਾਣੇ ਲਿਆਂਦਾ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਹਰਮਨ ਪੂਰੀ ਤਰ੍ਹਾਂ ਸਿਹਤਮੰਦ ਸੀ ਅਤੇ ਉਸਦੇ ਖ਼ਿਲਾਫ਼ ਕੋਈ ਵੀ ਸੰਦਿਗਧ ਸਮੱਗਰੀ ਜਾਂ ਸਬੂਤ ਨਹੀਂ ਮਿਲੇ ਸਨ। ਪਰਿਵਾਰ ਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪੁਲਿਸ ਦੀ ਹਿਰਾਸਤ ਦੌਰਾਨ ਹੀ ਹਰਮਨ ਦੀ ਮੌਤ ਹੋਈ ਹੋ ਸਕਦੀ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਕਈ ਪਿੰਡ ਵਾਸੀ ਇਕੱਠੇ ਹੋ ਕੇ ਥਾਣੇ ਦੇ ਬਾਹਰ ਬਹਿ ਗਏ ਅਤੇ ਤਿੱਖਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀ ਅਧਿਕਾਰੀਆਂ ਨੂੰ ਬਰਖਾਸਤ ਕਰਨ ਅਤੇ ਪੂਰੇ ਮਾਮਲੇ ਦੀ ਨਿਰਪੱਖ ਤੇ ਉੱਚ-ਸਤ੍ਹਰੀ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਦਾ ਜ਼ੋਰ ਹੈ ਕਿ ਬਿਨਾਂ ਨਿਰਪੱਖ ਜਾਂਚ ਤੋਂ ਨਿਆਂ ਸੰਭਵ ਨਹੀਂ।
Get all latest content delivered to your email a few times a month.