ਤਾਜਾ ਖਬਰਾਂ
ਗੋਆ ਦੇ ਅਰਪੋਰਾ ਵਿੱਚ ਇੱਕ ਰੈਸਟੋਰੈਂਟ-ਕਮ-ਕਲੱਬ ਵਿੱਚ ਲੱਗੀ ਭਿਆਨਕ ਅੱਗ ਨੇ ਘੱਟੋ-ਘੱਟ 23 ਜਾਨਾਂ ਲੈ ਲਈਆਂ, ਜਿਸ ਕਾਰਨ ਦੇਸ਼ ਭਰ ਵਿੱਚ ਦੁਖ ਦੀ ਲਹਿਰ ਦੌੜ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਨੂੰ ਗੰਭੀਰ ਦੱਸਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਜਤਾਈ ਅਤੇ ਐਕਸ-ਗ੍ਰੇਸ਼ੀਆ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ। PMNRF ਦੇ ਤਹਿਤ ਮ੍ਰਿਤਕਾਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਜ਼ਖਮੀਆਂ ਨੂੰ ₹50,000 ਮੁਹੱਈਆ ਕਰਵਾਏ ਜਾਣਗੇ। ਪ੍ਰਧਾਨ ਮੰਤਰੀ ਨੇ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨਾਲ ਵੀ ਸਥਿਤੀ ਬਾਰੇ ਗੱਲ ਕੀਤੀ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਰਾਜ ਸਰਕਾਰ ਹਰੇਕ ਪ੍ਰਭਾਵਿਤ ਪਰਿਵਾਰ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਇਹ ਹਾਦਸਾ ਅੱਧੀ ਰਾਤ ਦੇ ਸਮੇਂ ਵਾਪਰਿਆ, ਜਦੋਂ ਕਲੱਬ ਦੇ ਅੰਦਰ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਰਾਹਤ ਟੀਮਾਂ ਤੁਰੰਤ ਮੌਕੇ ‘ਤੇ ਦੌੜੀਆਂ। ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਦੱਸਦਿਆਂ ਮਾਮਲੇ ਦੀ ਉੱਚ-ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿਹੜੇ ਵੀ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਇਹ ਢਾਂਚਾ ਚਲਾ ਰਹੇ ਸਨ ਜਾਂ ਜਿਨ੍ਹਾਂ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।
Get all latest content delivered to your email a few times a month.