ਤਾਜਾ ਖਬਰਾਂ
ਪਟਿਆਲਾ ਦੇ ਐਸਐਸਪੀ ਨਾਲ ਜੁੜੀ ਕਥਿਤ ਆਡੀਓ ਕਲਿੱਪ ਮਾਮਲੇ ਨੇ ਰਾਜਨੀਤਿਕ ਪੱਧਰ ’ਤੇ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਧਿਰਾਂ ਵੱਲੋਂ ਦਾਇਰ ਕੀਤੀਆਂ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕੀਤਾ ਹੈ।
ਅਦਾਲਤ ਨੇ ਸਪੱਸ਼ਟ ਹੁਕਮ ਦਿੱਤਾ ਹੈ ਕਿ ਕਥਿਤ ਆਡੀਓ ਦੀ ਜਾਂਚ ਦੌਰਾਨ ਇੱਕ ਨਿਰਪੱਖ ਅਤੇ ਭਰੋਸੇਯੋਗ ਏਜੰਸੀ ਦੀ ਮਦਦ ਲਈ ਜਾਵੇ, ਤਾਂ ਜੋ ਮਾਮਲੇ ਦੀ ਸੱਚਾਈ ਬਗੈਰ ਕਿਸੇ ਦਬਾਅ ਜਾਂ ਪੱਖਪਾਤ ਦੇ ਸਾਹਮਣੇ ਆ ਸਕੇ।
ਹਾਈਕੋਰਟ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਚੋਣ ਪ੍ਰਕਿਰਿਆ ’ਤੇ ਇਸ ਮਾਮਲੇ ਦਾ ਅਸਰ ਨਾ ਪਵੇ, ਇਸ ਲਈ ਜਾਂਚ ਅਤੇ ਹੋਰ ਲਾਜ਼ਮੀ ਕੁਕਾਰਵਾਈ ਚੋਣਾਂ ਤੋਂ ਪਹਿਲਾਂ ਹੀ ਮੁਕੰਮਲ ਕੀਤੀ ਜਾਵੇ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਕੀਤੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਅਧਿਕਾਰੀਆਂ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਲਈ ਕਿਹਾ ਗਿਆ। ਇਸ ਕਲਿੱਪ ਨੇ ਸੂਬੇ ਦੀ ਰਾਜਨੀਤੀ ਵਿੱਚ ਹੰਗਾਮਾ ਮਚਾ ਦਿੱਤਾ ਹੈ ਅਤੇ ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ।
Get all latest content delivered to your email a few times a month.