ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਚੱਲ ਰਹੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮਜੀਠੀਆ ਦੇ ਸਾਲੇ ਗਜਪਤ ਗਰੇਵਾਲ ਨੇ ਆਪਣੇ ਵਿਰੁੱਧ ਜਾਰੀ ਕਾਰਵਾਈ ਤੋਂ ਰਾਹਤ ਦੀ ਮੰਗ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।
ਹਾਈਕੋਰਟ ਨੇ ਅਰਜ਼ੀ ’ਤੇ ਪ੍ਰਾਰੰਭਿਕ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਕੱਲ੍ਹ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਗਰੇਵਾਲ ਨੇ ਆਪਣੀ ਪਟੀਸ਼ਨ ਵਿੱਚ ਮੁਹਾਲੀ ਦੀ ਟ੍ਰਾਇਲ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਅਧਾਰ ’ਤੇ ਉਨ੍ਹਾਂ ਨੂੰ 14 ਨਵੰਬਰ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਅਗਲੇ ਹੀ ਦਿਨ ਯਾਨੀ 15 ਨਵੰਬਰ ਨੂੰ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ।
ਗਰੇਵਾਲ ਦਾ ਦਾਅਵਾ ਹੈ ਕਿ 4 ਨਵੰਬਰ ਤੱਕ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸਿਰਫ਼ ਗਵਾਹ ਵਜੋਂ ਤਲਬ ਕੀਤਾ ਗਿਆ ਸੀ, ਪਰ ਬਾਅਦ ਵਿੱਚ ਅਚਾਨਕ ਉਨ੍ਹਾਂ ਨੂੰ ਮੁਲਜ਼ਮ ਬਣਾ ਦਿੱਤਾ ਗਿਆ, ਜੋ ਕਿ ਕਾਨੂੰਨੀ ਤੌਰ ’ਤੇ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਸ਼ੁਰੂ ਤੋਂ ਹੀ ਗਵਾਹ ਦੀ ਹੈਸੀਅਤ ਨਾਲ ਬੁਲਾਇਆ ਗਿਆ ਹੋਵੇ, ਤਦ ਉਸ ਨੂੰ ਮੁਲਜ਼ਮ ਬਣਾਉਣਾ ਨਿਆਂ ਦੀ ਪਰਕਿਰਿਆ ਦੇ ਉਲਟ ਹੈ। ਇਸ ਲਈ, ਉਨ੍ਹਾਂ ਵਿਰੁੱਧ ਜਾਰੀ ਗੈਰ-ਜ਼ਮਾਨਤੀ ਵਾਰੰਟ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
Get all latest content delivered to your email a few times a month.