ਤਾਜਾ ਖਬਰਾਂ
ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੰਜਾਬ ਪੁਲਿਸ ਨੇ ਵਿਆਪਕ ਸੁਰੱਖਿਆ ਯੋਜਨਾ ਤਿਆਰ ਕੀਤੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਇੰਤਜ਼ਾਮਾਂ ਨੂੰ ਹੋਰ ਵਧਾਇਆ ਗਿਆ ਹੈ ਅਤੇ ਚੋਣੀ ਪ੍ਰਕਿਰਿਆ ਨੂੰ ਬਿਨਾ ਕਿਸੇ ਰੁਕਾਵਟ ਦੇ ਪੂਰਾ ਕਰਨਾ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 13,395 ਪੋਲਿੰਗ ਸਟੇਸ਼ਨ ਅਤੇ 18,718 ਪੋਲਿੰਗ ਬੂਥਾਂ ਦੀ ਸਥਾਪਨਾ ਕੀਤੀ ਗਈ ਹੈ। ਸੁਰੱਖਿਆ ਮੁਲਾਂਕਣ ਦੇ ਆਧਾਰ 'ਤੇ 860 ਬੂਥਾਂ ਨੂੰ ‘ਅਤਿ-ਸੰਵੇਦਨਸ਼ੀਲ’, 3,405 ਨੂੰ ‘ਸੰਵੇਦਨਸ਼ੀਲ’ ਅਤੇ 9,127 ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਹਰ ਬੂਥ ’ਤੇ ਕੜੀ ਨਿਗਰਾਨੀ ਅਤੇ ਪੂਰੀ ਤਿਆਰੀ ਦੇ ਨਾਲ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਵੋਟਰ ਆਪਣੇ ਅਧਿਕਾਰ ਦਾ ਸੁਰੱਖਿਅਤ ਢੰਗ ਨਾਲ ਪ੍ਰਯੋਗ ਕਰ ਸਕਣ।
ਸਪੈਸ਼ਲ ਡੀਜੀਪੀ ਨੇ ਇਹ ਵੀ ਦੱਸਿਆ ਕਿ ਚੋਣ ਡਿਊਟੀ ਲਈ 44,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ। ਸੂਬੇ ਭਰ ਵਿੱਚ ਨਾਕਾਬੰਦੀ ਵਧਾਈ ਗਈ ਹੈ ਅਤੇ ਪੈਟਰੋਲਿੰਗ ਟੀਮਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਹਰਿਆਣਾ ਅਤੇ ਰਾਜਸਥਾਨ ਦੀ ਪੁਲਿਸ ਨਾਲ ਤਾਲਮੇਲ ਕਰਕੇ ਸਰਹੱਦੀ ਇਲਾਕਿਆਂ ਵਿੱਚ ਵੀ ਨਿਗਰਾਨੀ ਕਸੌਤੀ ‘ਤੇ ਰੱਖੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗਿਣਤੀ ਕੇਂਦਰਾਂ 'ਤੇ ਵੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਏਗੀ ਅਤੇ ਪੰਜਾਬ ਪੁਲਿਸ ਪਾਰਦਰਸ਼ੀ ਚੋਣੀ ਪ੍ਰਕਿਰਿਆ ਲਈ ਪੂਰੀ ਤਰ੍ਹਾਂ ਸਮਰਪਿਤ ਹੈ।
Get all latest content delivered to your email a few times a month.