ਤਾਜਾ ਖਬਰਾਂ
ਸੰਗਰੂਰ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਬਿਆਨ ਨੇ ਪੰਜਾਬ ਦੀ ਰਾਜਨੀਤੀ ’ਚ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਪ੍ਰਚਾਰ ਦੌਰਾਨ ਭਰਾਜ ਨੇ ਖੁੱਲ੍ਹੇਆਮ ਕਿਹਾ ਕਿ ਉਨ੍ਹਾਂ ਦੀ ਹੀ ਸਰਕਾਰ ਦੇ ਕੁਝ ਲੋਕਾਂ ਦੀ ਸ਼ਾਮਿਲੀਅਤ ਨਾਲ ਇਲਾਕੇ ਵਿੱਚ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਹੁੰਦੀ ਰਹੀ ਹੈ। ਭਰਾਜ ਨੇ ਇਹ ਮੰਨਿਆ ਕਿ ਇਹ ਗਲਤੀਆਂ ਉਨ੍ਹਾਂ ਦੀ ਸਰਕਾਰ ਦੀਆਂ ਕਮਜ਼ੋਰੀਆਂ ਕਾਰਨ ਹੋਈਆਂ ਅਤੇ “ਸਾਡੇ ਹੀ ਸਿੱਕੇ ਖੋਟੇ ਹਨ” ਕਹਿ ਕੇ ਆਪਣੇ ਸਿਸਟਮ ’ਤੇ ਸਵਾਲ ਖੜ੍ਹੇ ਕਰ ਦਿੱਤੇ। ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਦੂਜੇ ਪਾਸੇ ਡਾ. ਨਵਜੋਤ ਕੌਰ ਸਿੱਧੂ ਕਾਂਗਰਸ ਦੇ ਸੀਨੀਅਰ ਨੇਤਾਵਾਂ ਉੱਤੇ ਗੰਭੀਰ ਦੋਸ਼ ਲਗਾ ਰਹੀ ਹਨ, ਜਿਸ ਨਾਲ ਪੰਜਾਬ ਦੀ ਰਾਜਨੀਤੀ ਹੋਰ ਗਰਮਾ ਗਈ ਹੈ।
ਇਸ ਬਿਆਨ ਤੋਂ ਬਾਅਦ ਆਜ਼ਾਦ ਉਮੀਦਵਾਰ ਮਾਲਵਿੰਦਰ ਸਿੰਘ ਮਾਲਾ ਨੇ ਵਿਧਾਇਕਾ ਦੇ ਦਾਵਿਆਂ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ। ਮਾਲਾ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਹੁਣ ‘ਆਪ’ ਨੇ ਟਿਕਟ ਦਿੱਤੀ ਹੈ, ਉਨ੍ਹਾਂ ਵਿੱਚੋਂ ਇੱਕ ਦੇ ਖ਼ਿਲਾਫ਼ 8 ਪਰਚੇ ਦਰਜ ਹਨ, ਇਸ ਲਈ ਭਰਾਜ ਦਾ ਦੋਸ਼ ਲਗਾਉਣਾ ਬੇਬੁਨਿਆਦ ਹੈ। ਮਾਲਾ ਨੇ ਦਲੀਲ ਦਿੱਤੀ ਕਿ ਭਰਾਜ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਇਸ ਤਰ੍ਹਾਂ ਦੇ ਬਿਆਨ ਦੇ ਰਹੀ ਹਨ, ਜਦੋਂਕਿ ਹਕੀਕਤ ਇਹ ਹੈ ਕਿ ਸਥਾਨਕ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ।
Get all latest content delivered to your email a few times a month.