ਤਾਜਾ ਖਬਰਾਂ
ਫਾਜ਼ਿਲਕਾ ਦੇ ਕਸਬਾ ਅਰਨੀਵਾਲਾ ਵਿੱਚ ਇੱਕ ਦਿਲ ਕੰਬਾਊ ਘਟਨਾ ਵਾਪਰੀ ਹੈ। ਇੱਥੇ ਇੱਕ 13-14 ਸਾਲਾ ਨਾਬਾਲਿਗ ਬੱਚੇ ਦੀ ਲਾਸ਼ ਖੇਤਾਂ ਵਿੱਚੋਂ ਮਿਲੀ, ਜਿਸ ਨਾਲ ਪੂਰੇ ਇਲਾਕੇ ਵਿੱਚ ਸੋਗ ਅਤੇ ਸਨਸਨੀ ਫੈਲ ਗਈ। ਮ੍ਰਿਤਕ ਬੱਚਾ ਮੰਡੀ ਅਰਨੀਵਾਲਾ ਦਾ ਹੀ ਰਹਿਣ ਵਾਲਾ ਸੀ।
ਪਰਿਵਾਰ ਦਾ ਦਾਅਵਾ: ਗੁਆਂਢੀ ਨੇ ਕੀਤਾ ਕਤਲ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਬੱਚਾ ਕੱਲ੍ਹ ਸਵੇਰੇ 11 ਵਜੇ ਦੇ ਕਰੀਬ ਆਪਣੇ ਸਾਈਕਲ 'ਤੇ ਗੁਆਂਢੀਆਂ ਦੇ ਘਰ ਗਿਆ ਸੀ ਅਤੇ ਉਸ ਤੋਂ ਬਾਅਦ ਲਾਪਤਾ ਹੋ ਗਿਆ। ਪਰਿਵਾਰ ਨੇ ਉਸ ਦੀ ਕਾਫੀ ਭਾਲ ਕੀਤੀ, ਪਰ ਉਹ ਨਹੀਂ ਮਿਲਿਆ। ਬੱਚੇ ਦਾ ਸਾਈਕਲ ਗੁਆਂਢੀਆਂ ਦੇ ਘਰੋਂ ਮਿਲਣ 'ਤੇ ਪਰਿਵਾਰ ਨੂੰ ਉਨ੍ਹਾਂ 'ਤੇ ਸ਼ੱਕ ਹੋਇਆ।
ਪਰਿਵਾਰ ਵੱਲੋਂ ਸਖ਼ਤੀ ਕਰਨ 'ਤੇ ਗੁਆਂਢੀਆਂ ਨੇ ਕਥਿਤ ਤੌਰ 'ਤੇ ਮੰਨਿਆ ਕਿ ਉਨ੍ਹਾਂ ਨੇ ਇਸ ਨਾਬਾਲਿਗ ਬੱਚੇ ਦੀ ਹੱਤਿਆ ਕਰ ਦਿੱਤੀ ਹੈ। ਮੁਲਜ਼ਮਾਂ ਨੇ ਬੱਚੇ ਦੀ ਲਾਸ਼ ਨੂੰ ਇੱਕ ਬੋਰੀ ਵਿੱਚ ਬੰਦ ਕਰਕੇ ਦੂਰ ਖੇਤਾਂ ਵਿੱਚ ਸੁੱਟ ਦਿੱਤਾ ਸੀ।
ਪੁਲਿਸ ਨੇ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ, ਫੋਰੈਂਸਿਕ ਟੀਮ ਮੌਕੇ 'ਤੇ
ਲਾਸ਼ ਮਿਲਣ ਦੀ ਖ਼ਬਰ ਸੁਣ ਕੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਸਥਾਨਕ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲਿਆ।
ਪੁਲਿਸ ਨੇ ਕਤਲ ਦੇ ਇਸ ਮਾਮਲੇ ਵਿੱਚ ਕੁੱਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਇਸ ਘਿਨਾਉਣੇ ਕਤਲ ਕਾਂਡ ਦੇ ਸਹੀ ਕਾਰਨਾਂ ਅਤੇ ਪੂਰੀ ਸਾਜ਼ਿਸ਼ ਦਾ ਖੁਲਾਸਾ ਹੋ ਸਕੇਗਾ।
Get all latest content delivered to your email a few times a month.