ਤਾਜਾ ਖਬਰਾਂ
ਅੰਮ੍ਰਿਤਸਰ ਦਿਹਾਤੀ ਦੇ ਪਿੰਡ ਜਗਦੇਵ ਕਲਾਂ ਅਤੇ ਹੋਰ ਕਈ ਪਿੰਡਾਂ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਸਵੇਰ ਤੋਂ ਹੀ ਲੋਕਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਸਵੇਰ ਦੇ ਪਹਿਲੇ ਪਹਰ ਤੋਂ ਹੀ ਵੋਟਰ ਆਪਣੇ-ਆਪਣੇ ਘਰਾਂ ਤੋਂ ਨਿਕਲ ਕੇ ਪੋਲਿੰਗ ਬੂਥਾਂ ’ਤੇ ਪਹੁੰਚੇ ਅਤੇ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਜ਼ਿਲ੍ਹੇ ਭਰ ਵਿੱਚ ਚੋਣੀ ਪ੍ਰਕਿਰਿਆ ਸਵੇਰ ਤੋਂ ਹੀ ਸੁਚੱਜੇ ਢੰਗ ਨਾਲ ਸ਼ੁਰੂ ਹੋ ਗਈ ਸੀ।
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪਿੰਡ ਪੱਧਰ ਦੀ ਸਥਾਨਕ ਸਰਕਾਰ ਨਾਲ ਸਬੰਧਿਤ ਹਨ, ਜਿਨ੍ਹਾਂ ਦਾ ਸਿੱਧਾ ਅਸਰ ਪਿੰਡਾਂ ਦੇ ਵਿਕਾਸ ’ਤੇ ਪੈਂਦਾ ਹੈ। ਇਨ੍ਹਾਂ ਚੋਣਾਂ ਰਾਹੀਂ ਚੁਣੇ ਗਏ ਨੁਮਾਇੰਦੇ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਸਫਾਈ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਹਨ। ਇਸੇ ਕਾਰਨ ਪਿੰਡ ਵਾਸੀਆਂ ਵਿੱਚ ਚੋਣਾਂ ਪ੍ਰਤੀ ਖਾਸ ਰੁਚੀ ਵੇਖੀ ਗਈ। ਪਿੰਡ ਜਗਦੇਵ ਕਲਾਂ ਦੇ ਵੋਟਰਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਆਪਣੇ ਮਨਪਸੰਦ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਆਏ ਹਨ। ਲੋਕਾਂ ਦਾ ਕਹਿਣਾ ਸੀ ਕਿ ਉਹ ਉਸ ਉਮੀਦਵਾਰ ਨੂੰ ਚੁਣਨਾ ਚਾਹੁੰਦੇ ਹਨ ਜੋ ਜ਼ਿਲ੍ਹਾ ਪਰਿਸ਼ਦ ਜਾਂ ਬਲਾਕ ਸੰਮਤੀ ਵਿੱਚ ਪਹੁੰਚ ਕੇ ਪਿੰਡ ਦੇ ਵਿਕਾਸ ਨੂੰ ਪਹਿਲ ਦੇਵੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ। ਲੋਕਾਂ ਨੂੰ ਪੂਰੀ ਆਸ ਹੈ ਕਿ ਨਵੀਂ ਚੁਣੀ ਗਈ ਲੀਡਰਸ਼ਿਪ ਪਿੰਡ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਏਗੀ।
Get all latest content delivered to your email a few times a month.