ਤਾਜਾ ਖਬਰਾਂ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਦੇ ਹੋਏ ਵਿਦੇਸ਼ੀ ਤਸਕਰੀ ਨਾਲ ਜੁੜੇ ਇੱਕ ਵੱਡੇ ਡਰੱਗ ਸਪਲਾਈ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋਗ੍ਰਾਮ ਹੈਰੋਇਨ, ਮੈਗਜ਼ੀਨ ਸਮੇਤ ਇੱਕ ਪਿਸਤੌਲ, 5 ਜ਼ਿੰਦਾ ਕਾਰਤੂਸ ਅਤੇ ਲਗਭਗ 3.90 ਲੱਖ ਰੁਪਏ ਦੀ ਨਸ਼ੇ ਦੀ ਰਕਮ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਸਬੰਧ ਵਿਦੇਸ਼ ਵਿੱਚ ਬੈਠੇ ਹੈਂਡਲਰ ਲਖਵਿੰਦਰ ਸਿੰਘ ਉਰਫ ਬਾਬਾ ਲੱਖਾ ਅਤੇ ਕੇਂਦਰੀ ਜੇਲ੍ਹ ਵਿੱਚ ਬੰਦ ਉਸਦੇ ਸਾਥੀ ਦਯਾ ਸਿੰਘ ਉਰਫ ਪ੍ਰੀਤ ਸੇਖੋਂ ਨਾਲ ਹਨ। ਪੁਲਿਸ ਅਨੁਸਾਰ ਇਹ ਮਾਡਿਊਲ ਵਿਦੇਸ਼ ਤੋਂ ਨਸ਼ੇ ਦੀ ਸਪਲਾਈ ਕਰਕੇ ਪੰਜਾਬ ਵਿੱਚ ਫੈਲਾਉਣ ਦੀ ਯੋਜਨਾ ਬਣਾ ਰਿਹਾ ਸੀ।
ਇਸ ਮਾਮਲੇ ਵਿੱਚ ਪੀਐਸ ਐਸਐਸਓਸੀ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਰਹੇਗੀ ਅਤੇ ਰਾਜ ਭਰ ਵਿੱਚ ਸਰਗਰਮ ਨਾਰਕੋ ਨੈਟਵਰਕ ਨੂੰ ਪੂਰੀ ਤਰ੍ਹਾਂ ਤੋੜਨ ਲਈ ਕੜੇ ਕਦਮ ਚੁੱਕੇ ਜਾਣਗੇ।
Get all latest content delivered to your email a few times a month.