ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ ਨੇ ਐਤਵਾਰ ਨੂੰ ਪਾਰਟੀ ਦੇ ਸੰਗਠਨਕ ਢਾਂਚੇ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਕਰਦਿਆਂ ਬਿਹਾਰ ਸਰਕਾਰ ਦੇ ਮੌਜੂਦਾ ਮੰਤਰੀ ਨਿਤਿਨ ਨਬੀਨ ਨੂੰ ਕੌਮੀ ਕਾਰਜਕਾਰੀ ਪ੍ਰਧਾਨ (National Working President) ਨਿਯੁਕਤ ਕੀਤਾ ਹੈ। ਇਹ ਨਿਯੁਕਤੀ 14 ਦਸੰਬਰ 2025 ਤੋਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
ਪਾਰਟੀ ਹਾਈਕਮਾਂਡ ਵੱਲੋਂ ਲਿਆ ਗਿਆ ਇਹ ਫੈਸਲਾ ਨਿਤਿਨ ਨਬੀਨ ਦੇ ਲੰਮੇ ਸੰਗਠਨਕ ਤਜਰਬੇ, ਮਜ਼ਬੂਤ ਜ਼ਮੀਨੀ ਸੰਪਰਕ ਅਤੇ ਪ੍ਰਸ਼ਾਸਨਕ ਯੋਗਤਾਵਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਭਾਜਪਾ ਦੇ ਅੰਦਰੂਨੀ ਹਲਕਿਆਂ ਵਿੱਚ ਇਸ ਨਿਯੁਕਤੀ ਨੂੰ ਬਿਹਾਰ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਕੌਮੀ ਪੱਧਰ ‘ਤੇ ਸੰਗਠਨ ਨੂੰ ਨਵੀਂ ਦਿਸ਼ਾ ਦੇਣ ਵਾਲਾ ਕਦਮ ਮੰਨਿਆ ਜਾ ਰਿਹਾ ਹੈ।
ਇਸ ਸਬੰਧੀ ਰਸਮੀ ਸੰਗਠਨਕ ਆਦੇਸ਼ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਹੈੱਡਕੁਆਰਟਰ ਇੰਚਾਰਜ ਅਰੁਣ ਸਿੰਘ ਵੱਲੋਂ ਜਾਰੀ ਕੀਤਾ ਗਿਆ। ਆਦੇਸ਼ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਨਿਯੁਕਤੀ ਭਾਜਪਾ ਦੇ ਸੰਸਦੀ ਬੋਰਡ ਦੀ ਮਨਜ਼ੂਰੀ ਨਾਲ ਕੀਤੀ ਗਈ ਹੈ। ਬਿਹਾਰ ਸਰਕਾਰ ਵਿੱਚ ਮੰਤਰੀ ਦੇ ਤੌਰ ‘ਤੇ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੁਣ ਨਿਤਿਨ ਨਬੀਨ ਪਾਰਟੀ ਦੀ ਕੌਮੀ ਸੰਗਠਨਕ ਰਣਨੀਤੀ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣਗੇ।
Get all latest content delivered to your email a few times a month.