ਤਾਜਾ ਖਬਰਾਂ
ਹਰਿਆਣਾ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਰਾਜ ਸਰਕਾਰ ਨੇ ਆਈਪੀਐਸ ਅਧਿਕਾਰੀ ਸ਼ਤਰੂਜੀਤ ਕਪੂਰ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਫੈਸਲਾ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਕਾਰਨ ਦੋ ਮਹੀਨੇ ਪਹਿਲਾਂ ਕਪੂਰ ਦੇ ਛੁੱਟੀ 'ਤੇ ਜਾਣ ਤੋਂ ਬਾਅਦ ਆਇਆ ਹੈ।
ਸਰਕਾਰ ਨੇ ਐਲਾਨ ਕੀਤਾ ਹੈ ਕਿ 1992 ਬੈਚ ਦੇ ਆਈਪੀਐਸ ਅਧਿਕਾਰੀ ਓਪੀ ਸਿੰਘ ਅਗਲੇ ਹੁਕਮਾਂ ਤੱਕ ਸੂਬੇ ਦੇ ਕਾਰਜਕਾਰੀ ਡੀਜੀਪੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।
ਸ਼ਤਰੂਜੀਤ ਕਪੂਰ ਨੂੰ ਨਵੀਂ ਜ਼ਿੰਮੇਵਾਰੀ
1990 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਸ਼ਤਰੂਜੀਤ ਕਪੂਰ ਦੀ ਹੁਣ ਨਿਯੁਕਤੀ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕੀਤੀ ਗਈ ਹੈ। ਸ਼ਤਰੂਜੀਤ ਕਪੂਰ ਦਾ ਕਾਰਜਕਾਲ 31 ਅਕਤੂਬਰ, 2026 ਤੱਕ ਹੈ। ਉਹ ਵਾਈ. ਪੂਰਨ ਕੁਮਾਰ ਖੁਦਕੁਸ਼ੀ ਵਿਵਾਦ ਦੇ ਮੱਦੇਨਜ਼ਰ ਛੁੱਟੀ 'ਤੇ ਚਲੇ ਗਏ ਸਨ।
ਓਪੀ ਸਿੰਘ ਬਣੇ ਰਹਿਣਗੇ ਕਾਰਜਕਾਰੀ ਮੁਖੀ
ਸ਼ਤਰੂਜੀਤ ਕਪੂਰ ਦੇ ਛੁੱਟੀ 'ਤੇ ਜਾਣ ਤੋਂ ਬਾਅਦ ਓਪੀ ਸਿੰਘ ਨੇ ਕਾਰਜਕਾਰੀ ਡੀਜੀਪੀ ਦਾ ਵਾਧੂ ਚਾਰਜ ਸੰਭਾਲਿਆ ਸੀ। ਭਾਵੇਂ ਓਪੀ ਸਿੰਘ ਦੀ ਸੇਵਾਮੁਕਤੀ ਦੀ ਮਿਤੀ 31 ਦਸੰਬਰ ਹੈ, ਪਰ ਸਰਕਾਰ ਨੇ ਉਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਇਸ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ ਹੈ।
ਕਾਰਜਕਾਰੀ ਡੀਜੀਪੀ ਹੋਣ ਦੇ ਨਾਲ-ਨਾਲ ਓਪੀ ਸਿੰਘ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਡਾਇਰੈਕਟਰ ਜਨਰਲ ਅਤੇ ਮਧੂਬਨ ਸਥਿਤ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਡਾਇਰੈਕਟਰ ਵਜੋਂ ਵੀ ਆਪਣੀਆਂ ਡਿਊਟੀਆਂ ਨਿਭਾਉਂਦੇ ਰਹਿਣਗੇ।
ਸਰਕਾਰ ਵੱਲੋਂ ਕੀਤੇ ਗਏ ਇਸ ਉੱਚ ਪੱਧਰੀ ਫੇਰਬਦਲ ਨਾਲ ਹਰਿਆਣਾ ਪੁਲਿਸ ਪ੍ਰਸ਼ਾਸਨ ਵਿੱਚ ਤਬਦੀਲੀ ਆਉਣ ਦੀ ਉਮੀਦ ਹੈ।
Get all latest content delivered to your email a few times a month.