ਤਾਜਾ ਖਬਰਾਂ
ਅੰਮ੍ਰਿਤਸਰ ਤੋਂ ਬਾਅਦ ਹੁਣ ਜਲੰਧਰ ਵਿੱਚ ਵੀ ਇੱਕ ਪ੍ਰਾਈਵੇਟ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਕੂਲ ਪ੍ਰਸ਼ਾਸਨ ਨੂੰ ਇਹ ਧਮਕੀ ਇੱਕ ਈਮੇਲ ਰਾਹੀਂ ਪ੍ਰਾਪਤ ਹੋਈ ਹੈ।
ਸੰਸਕ੍ਰਿਤੀ ਕੇਐਮਵੀ ਸਕੂਲ ਨੂੰ ਨਿਸ਼ਾਨਾ
ਧਮਕੀ ਵਾਲੀ ਈਮੇਲ ਜਲੰਧਰ ਦੇ ਪਿੰਡ ਲੰਮਾ ਨੇੜੇ ਸਥਿਤ ਸੰਸਕ੍ਰਿਤੀ ਕੇਐਮਵੀ ਸਕੂਲ ਨੂੰ ਭੇਜੀ ਗਈ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ।
ਧਮਕੀ ਮਿਲਦੇ ਸਾਰ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ।
ਪੁਲਿਸ ਨੇ ਕਰਵਾਇਆ ਸਕੂਲ ਖਾਲੀ
ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਨੂੰ ਬੰਦ ਕਰਵਾ ਦਿੱਤਾ। ਸਕੂਲ ਵਿੱਚ ਮੌਜੂਦ ਸਾਰੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪੁਲਿਸ ਅਨੁਸਾਰ, ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇਣ ਵਾਲੇ ਨੂੰ ਜਲਦੀ ਹੀ ਫੜ ਲਿਆ ਜਾਵੇਗਾ।
Get all latest content delivered to your email a few times a month.