ਤਾਜਾ ਖਬਰਾਂ
ਮੋਹਾਲੀ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ 2025 ਸਬੰਧੀ ਪਾਈਆਂ ਗਈਆਂ ਵੋਟਾਂ ਦੀ ਗਿਣਤੀ 17 ਦਸੰਬਰ 2025 ਨੂੰ ਕਰਵਾਈ ਜਾਵੇਗੀ। ਇਸ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਪੋਲੀਟੈਕਨੀਕਲ ਕਾਲਜ, ਖੂਨੀ ਮਾਜਰਾ (ਖਰੜ) ਅਤੇ ਸਰਕਾਰੀ ਕਾਲਜ, ਡੇਰਾਬਸੀ ਨੂੰ ਸਟ੍ਰਾਂਗ ਰੂਮ ਅਤੇ ਵੋਟਾਂ ਦੀ ਗਿਣਤੀ ਲਈ ਅਧਿਕਾਰਿਕ ਗਿਣਤੀ ਕੇਂਦਰ ਘੋਸ਼ਿਤ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਦੋਵੇਂ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਕੰਮ ਕਰ ਰਹੇ ਅਧਿਆਪਕੀ ਅਤੇ ਗੈਰ-ਅਧਿਆਪਕੀ ਅਮਲੇ ਲਈ ਉਸ ਦਿਨ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਚੋਣੀ ਕਾਰਜ ਨੂੰ ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਲਈ ਲਿਆ ਗਿਆ ਹੈ।
Get all latest content delivered to your email a few times a month.