ਤਾਜਾ ਖਬਰਾਂ
ਕੋਟਕਪੂਰਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿੱਚ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਲੱਗਿਆ ਹੈ। ਸੰਧਵਾਂ ਬਲਾਕ ਸੰਮਤੀ ਜੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਖਤਿਆਰ ਸਿੰਘ ਨੂੰ 171 ਵੋਟਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਜਿੱਤ ਦਰਜ ਕੀਤੀ।
ਇਸ ਚੋਣੀ ਨਤੀਜੇ ਨਾਲ ਸਪੀਕਰ ਦੇ ਜੱਦੀ ਪਿੰਡ ਵਿੱਚ ਸੱਤਾਧਾਰੀ ਪਾਰਟੀ ਦੀ ਹਾਰ ਨੂੰ ਰਾਜਨੀਤਿਕ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਟਕਪੂਰਾ ਹਲਕੇ ਦੇ ਹੋਰ ਜੋਨਾਂ ਵਿੱਚ ਵੀ ਆਮ ਆਦਮੀ ਪਾਰਟੀ ਆਪਣੇ ਮੁੱਖ ਵਿਰੋਧੀ ਦਲਾਂ—ਕਾਂਗਰਸ ਅਤੇ ਅਕਾਲੀ ਦਲ—ਤੋਂ ਪਿੱਛੇ ਰਹੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਦੇ ਆਗੂ ਕੁਲਤਾਰ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਵੱਲੋਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਲੋਕਾਂ ਨੇ ਅਕਾਲੀ ਦਲ ‘ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਸੰਧਵਾਂ ਜੋਨ ਤੋਂ ਮਿਲੀ ਇਹ ਜਿੱਤ ਅਕਾਲੀ ਦਲ ਲਈ ਹੌਸਲਾ ਅਫਜ਼ਾਈ ਵਾਲੀ ਹੈ ਅਤੇ ਉਮੀਦ ਜਤਾਈ ਕਿ ਬਾਕੀ ਜੋਨਾਂ ਵਿੱਚ ਵੀ ਪਾਰਟੀ ਨੂੰ ਸਫਲਤਾ ਮਿਲੇਗੀ।
ਜਿੱਤ ਹਾਸਿਲ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਨੇ ਵੀ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਪਾਰਦਰਸ਼ੀ ਅਤੇ ਇਮਾਨਦਾਰ ਸੇਵਾ ਕਰਨਗੇ।
Get all latest content delivered to your email a few times a month.