IMG-LOGO
ਹੋਮ ਪੰਜਾਬ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਨਹੀਂ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ ਸੁਣਵਾਈ ਤੋਂ ਕੀਤਾ ਇਨਕਾਰ

Admin User - Dec 19, 2025 05:21 PM
IMG

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਆਫ਼ ਇੰਡੀਆ ਦੀ ਬੈਂਚ ਨੇ ਕਿਹਾ ਕਿ ਭੁੱਲਰ ਨੂੰ ਆਪਣੀ ਗੱਲ ਹਾਈ ਕੋਰਟ ਵਿੱਚ ਹੀ ਰੱਖਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦਖ਼ਲ ਨਹੀਂ ਦੇਵੇਗੀ।

ਸੁਪਰੀਮ ਕੋਰਟ ਵੱਲੋਂ ਰਾਹਤ ਨਾ ਮਿਲਣ ਤੋਂ ਬਾਅਦ ਹਰਚਰਨ ਸਿੰਘ ਭੁੱਲਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ, ਜਿਸ ਉਪਰੰਤ ਅਦਾਲਤ ਨੇ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਭੁੱਲਰ ਨੇ ਆਪਣੀ ਅਰਜ਼ੀ ਵਿੱਚ ਸੀਬੀਆਈ ਜਾਂਚ ‘ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਸੀ, ਪਰ ਅਦਾਲਤ ਨੇ ਇਸ ‘ਤੇ ਵੀ ਸਹਿਮਤੀ ਨਹੀਂ ਦਿੱਤੀ।

ਇਸ ਤੋਂ ਪਹਿਲਾਂ ਭੁੱਲਰ ਨੇ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਸਬੰਧੀ ਦਰਜ ਐਫਆਈਆਰ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਕਾਰਨ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਪਰ ਉੱਥੇ ਵੀ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ।

ਜ਼ਿਕਰਯੋਗ ਹੈ ਕਿ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਇੱਕ ਵਿਚੋਲੇ ਕ੍ਰਿਸ਼ਨੂ ਦੀ ਗ੍ਰਿਫ਼ਤਾਰੀ ਵੀ ਹੋਈ ਸੀ। ਜਾਂਚ ਦੌਰਾਨ ਡੀਆਈਜੀ ਦੇ ਘਰ ‘ਚ ਛਾਪੇਮਾਰੀ ਕਰਕੇ ਲਗਭਗ 7.5 ਕਰੋੜ ਰੁਪਏ ਦੀ ਨਕਦੀ, ਕੀਮਤੀ ਗਹਿਣੇ ਅਤੇ ਸ਼ਰਾਬ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.