ਤਾਜਾ ਖਬਰਾਂ
ਪੂਰੇ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਨੇ ਆਮ ਜਨਜੀਵਨ ਦੇ ਨਾਲ-ਨਾਲ ਹੁਣ ਫ਼ਿਲਮੀ ਸਿਤਾਰਿਆਂ ਦੀ ਸਲਾਮਤੀ 'ਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਤਾਜ਼ਾ ਮਾਮਲੇ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।
ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਅਦਾਕਾਰਾ ਦੀ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਰਾਜ ਧਾਲੀਵਾਲ ਨੇ ਖ਼ੁਦ ਸੋਸ਼ਲ ਮੀਡੀਆ ਜ਼ਰੀਏ ਹਾਦਸੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਇਸ ਮੰਦਭਾਗੀ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਸ਼ੂਟਿੰਗ ਖ਼ਤਮ ਕਰਕੇ ਘਰ ਪਰਤ ਰਹੇ ਸਨ, ਕਿਉਂਕਿ ਅਗਲੇ ਦਿਨ ਫਿਰ ਸੈੱਟ 'ਤੇ ਪਹੁੰਚਣਾ ਸੀ, ਪਰ ਰਸਤੇ ਵਿੱਚ ਚਿੱਟੀ ਚਾਦਰ (ਧੁੰਦ) ਨੇ ਰਾਹ ਰੋਕ ਲਿਆ।
ਵਾਹਿਗੁਰੂ ਨੇ ਬਚਾਈ ਜਾਨ, ਅਦਾਕਾਰਾ ਹੋਈ ਭਾਵੁਕ ਆਪਣੀ ਪੋਸਟ ਵਿੱਚ ਰਾਜ ਧਾਲੀਵਾਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਲਿਖਿਆ ਕਿ ਇਹ ਵਾਹਿਗੁਰੂ ਦੀ ਹੀ ਅਪਾਰ ਕਿਰਪਾ ਸੀ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਇਸ ਭਿਆਨਕ ਟੱਕਰ ਵਿੱਚ ਵਾਲ-ਵਾਲ ਬਚ ਗਏ। ਹਾਲਾਂਕਿ ਉਨ੍ਹਾਂ ਨੇ ਹਾਦਸੇ ਦੀ ਸਹੀ ਲੋਕੇਸ਼ਨ ਦਾ ਜ਼ਿਕਰ ਨਹੀਂ ਕੀਤਾ, ਪਰ ਕਾਰ ਦੀ ਹਾਲਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਟੱਕਰ ਕਾਫ਼ੀ ਜ਼ਬਰਦਸਤ ਸੀ।
ਲੋਕਾਂ ਲਈ ਜਾਰੀ ਕੀਤੀ 'ਐਡਵਾਈਜ਼ਰੀ' ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਅਤੇ ਪੰਜਾਬ ਵਾਸੀਆਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਧੁੰਦ ਦੇ ਦਿਨਾਂ ਵਿੱਚ ਬਹੁਤ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਕਿਹਾ, "ਜੇਕਰ ਬਹੁਤ ਜ਼ਰੂਰੀ ਕੰਮ ਨਾ ਹੋਵੇ ਤਾਂ ਘਰੋਂ ਬਾਹਰ ਨਾ ਨਿਕਲੋ ਅਤੇ ਖ਼ਾਸ ਕਰਕੇ ਰਾਤ ਦੇ ਸਮੇਂ ਸਫ਼ਰ ਕਰਨ ਤੋਂ ਪਰਹੇਜ਼ ਕਰੋ।"
ਪੰਜਾਬ ਪੁਲਿਸ ਅਤੇ ਮੌਸਮ ਵਿਭਾਗ ਪਹਿਲਾਂ ਹੀ ਲੋਕਾਂ ਨੂੰ ਧੁੰਦ ਦੌਰਾਨ ਸਾਵਧਾਨੀ ਨਾਲ ਵਾਹਨ ਚਲਾਉਣ ਦੀਆਂ ਹਦਾਇਤਾਂ ਜਾਰੀ ਕਰ ਚੁੱਕੇ ਹਨ। ਰਾਜ ਧਾਲੀਵਾਲ ਦੇ ਇਸ ਹਾਦਸੇ ਤੋਂ ਬਾਅਦ ਕਲਾਕਾਰ ਜਗਤ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ।
Get all latest content delivered to your email a few times a month.