IMG-LOGO
ਹੋਮ ਪੰਜਾਬ: ਚੱਕ ਫਤਿਹ ਸਿੰਘ ਵਾਲਾ ‘ਚ 7 ਭੈਣਾਂ ਦੇ ਇਕਲੌਤੇ ਭਰਾ...

ਚੱਕ ਫਤਿਹ ਸਿੰਘ ਵਾਲਾ ‘ਚ 7 ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੀ ਹਾਲਤ 'ਚ ਮੌਤ, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ

Admin User - Dec 21, 2025 03:25 PM
IMG

ਬਠਿੰਡਾ ਜ਼ਿਲ੍ਹੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਘਰਾਂ ਵਿੱਚ ਸੱਤ ਭੈਣਾਂ ਦੇ ਇਕਲੌਤੇ ਭਰਾ ਹਰਜੋਤ ਸਿੰਘ ਦੀ ਭੇਤਭਰੀ ਹਾਲਾਤਾਂ ਵਿੱਚ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ, ਜਦਕਿ ਮ੍ਰਿਤਕ ਦੀ ਬੁਜ਼ੁਰਗ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ, ਹਰਜੋਤ ਸਿੰਘ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਕੁਝ ਸਮੇਂ ਲਈ ਨਸ਼ਿਆਂ ਦੀ ਲਪੇਟ ਵਿੱਚ ਆ ਗਿਆ ਸੀ, ਜਿਸ ਕਾਰਨ ਪਰਿਵਾਰ ਨੇ ਉਸਨੂੰ ਬਠਿੰਡਾ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ। ਇਲਾਜ ਦੌਰਾਨ ਉਸ ਦੀ ਜਾਣ-ਪਛਾਣ ਕੁਝ ਹੋਰ ਨਸ਼ੇੜੀ ਨੌਜਵਾਨਾਂ ਨਾਲ ਹੋ ਗਈ।

ਪਰਿਵਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਹਰਜੋਤ ਸਿੰਘ ਨਸ਼ਾ ਛੁਡਾਊ ਕੇਂਦਰ ਤੋਂ ਘਰ ਵਾਪਸ ਆਇਆ ਸੀ। ਇਸ ਦੌਰਾਨ ਉਸਦੇ ਕੁਝ ਪੁਰਾਣੇ ਸਾਥੀ ਉਸਨੂੰ ਘਰੋਂ ਆਪਣੇ ਨਾਲ ਲੈ ਗਏ, ਜਿਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ। ਬਾਅਦ ਵਿੱਚ ਉਸਦੀ ਲਾਸ਼ ਬਠਿੰਡਾ ਸ਼ਹਿਰ ਦੇ ਬੀੜ ਤਲਾਬ ਨੇੜੇ ਤੋਂ ਬਰਾਮਦ ਹੋਈ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹਰਜੋਤ ਸਿੰਘ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ 'ਤੇ ਕਈ ਚੋਟਾਂ ਦੇ ਨਿਸ਼ਾਨ ਮੌਜੂਦ ਸਨ, ਜਿਸ ਨਾਲ ਸਪਸ਼ਟ ਹੁੰਦਾ ਹੈ ਕਿ ਉਸਨੂੰ ਬੇਰਹਮੀ ਨਾਲ ਮਾਰਿਆ ਗਿਆ। ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ।

ਉੱਧਰ, ਭੁੱਚੋ ਦੇ ਡੀਐਸਪੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਇੱਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.