ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਊਜ਼ੀਲੈਂਡ ਦੇ ਦੱਖਣੀ ਆਕਲੈਂਡ ਵਿੱਚ ਕੱਢੇ ਗਏ ਸ਼ਾਂਤਮਈ ਨਗਰ ਕੀਰਤਨ ਦੌਰਾਨ ਕੁਝ ਸਥਾਨਕ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਵਿਘਨ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਅਤੇ ਆਤਮਿਕ ਪਰੰਪਰਾ ਹੈ, ਜਿਸ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੀਰਤਨ ਨਾਲ ਸ਼ਰਧਾ, ਏਕਤਾ ਅਤੇ ਮਨੁੱਖਤਾ ਲਈ ਭਲਾਈ ਦਾ ਸੰਦੇਸ਼ ਫੈਲਾਇਆ ਜਾਂਦਾ ਹੈ।
ਸੁਖਬੀਰ ਬਾਦਲ ਨੇ ਇਸ ਮੌਕੇ ਸਿੱਖ ਭਾਈਚਾਰੇ ਦੇ ਸੰਜਮ ਅਤੇ ਸ਼ਾਂਤਮਈ ਰਵੱਈਏ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਭੜਕਾਹਟ ਦੇ ਬਾਵਜੂਦ ਗੁਰੂ ਸਾਹਿਬ ਦੀ ‘ਚੜਦੀ ਕਲਾ’ ਅਤੇ ‘ਸਰਬੱਤ ਦਾ ਭਲਾ’ ਦੀ ਸਿੱਖਿਆ ਅਨੁਸਾਰ ਭਾਈਚਾਰੇ ਨੇ ਸ਼ਾਂਤੀ ਬਣਾਈ ਰੱਖੀ, ਜੋ ਸਿੱਖ ਮੂਲਿਆਂ ਦੀ ਮਿਸਾਲ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਘਟਨਾਵਾਂ ਧਾਰਮਿਕ ਆਜ਼ਾਦੀ ਅਤੇ ਵਿਸ਼ਵ ਪੱਧਰੀ ਭਾਈਚਾਰੇ ਦੀ ਸਾਂਝੀ ਭਾਵਨਾ ਲਈ ਖ਼ਤਰਾ ਬਣਦੀਆਂ ਹਨ। ਇਸ ਸੰਦਰਭ ਵਿੱਚ ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਨਿਊਜ਼ੀਲੈਂਡ ਸਰਕਾਰ ਦੇ ਸਾਹਮਣੇ ਉਠਾਉਣ ਅਤੇ ਭਾਰਤੀ ਪ੍ਰਵਾਸੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।
Get all latest content delivered to your email a few times a month.