ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਦੇ ਕੋਟਖਾਈ ਗੈਂਗ ਰੇਪ ਮਾਮਲੇ ਨਾਲ ਜੁੜੀ ਕਸਟਡੀ ਮੌਤ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਆਈਜੀ ਜ਼ਹੂਰ ਹੈਦਰ ਜ਼ੈਦੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮੰਗਲਵਾਰ ਨੂੰ ਹਾਈ ਕੋਰਟ ਨੇ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ ਅਤੇ ਅੰਤਿਮ ਫੈਸਲੇ ਤੱਕ ਉਸਨੂੰ ਜ਼ਮਾਨਤ ‘ਤੇ ਰਿਹਾਈ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਸੀਬੀਆਈ ਅਦਾਲਤ ਨੇ ਇਸ ਸਾਲ ਜਨਵਰੀ ਵਿੱਚ 2017 ਦੇ ਕੋਟਖਾਈ ਗੈਂਗ ਰੇਪ ਮਾਮਲੇ ਦੇ ਇੱਕ ਮੁਲਜ਼ਮ ਸੂਰਜ ਦੀ ਹਿਰਾਸਤ ਵਿੱਚ ਹੋਈ ਮੌਤ ਦੇ ਮਾਮਲੇ ‘ਚ ਜ਼ੈਦੀ ਸਮੇਤ ਨੌਂ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਖ਼ਿਲਾਫ਼ ਜ਼ੈਦੀ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਦਿਆਂ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਨੇ 9 ਦਸੰਬਰ ਨੂੰ ਪਟੀਸ਼ਨ ‘ਤੇ ਸੁਣਵਾਈ ਪੂਰੀ ਕਰਕੇ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਅਪੀਲ ‘ਤੇ ਅੰਤਿਮ ਫੈਸਲਾ ਆਉਣ ਤੱਕ ਜ਼ੈਦੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਰਹੇਗੀ। ਹਾਲਾਂਕਿ, ਸਜ਼ਾ ਵਿਰੁੱਧ ਅਪੀਲ ਅਜੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।
Get all latest content delivered to your email a few times a month.