ਤਾਜਾ ਖਬਰਾਂ
ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਇਲਾਕੇ ਅਧੀਨ ਪੈਂਦੇ ਪਿੰਡ ਭੋਏਪੁਰ ਦਾ ਰਹਿਣ ਵਾਲਾ ਭਾਰਤੀ ਨਾਗਰਿਕ ਸ਼ਰਨਦੀਪ ਸਿੰਘ ਪਾਕਿਸਤਾਨ ਵਿੱਚ ਗ੍ਰਿਫ਼ਤਾਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ, ਸ਼ਰਨਦੀਪ ਕਥਿਤ ਤੌਰ ‘ਤੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਦੇ ਕਸੂਰ ਸੈਕਟਰ ਵਿੱਚ ਦਾਖਲ ਹੋ ਗਿਆ, ਜਿੱਥੇ ਉਸਨੂੰ ਪਾਕਿਸਤਾਨ ਰੇਂਜਰਾਂ ਵੱਲੋਂ ਹਿਰਾਸਤ ਵਿੱਚ ਲਿਆ ਗਿਆ।
ਫਿਲਹਾਲ ਇਹ ਸਾਫ਼ ਨਹੀਂ ਹੋ ਸਕਿਆ ਕਿ ਨੌਜਵਾਨ ਕਿਹੜੀਆਂ ਪਰਿਸਥਿਤੀਆਂ ਵਿੱਚ ਸਰਹੱਦ ਪਾਰ ਕਰ ਗਿਆ। ਮਾਮਲੇ ਦੀ ਜਾਣਕਾਰੀ ਭਾਰਤੀ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੂੰ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ।
ਉਧਰ, ਸ਼ਰਨਦੀਪ ਦੇ ਪਿਤਾ ਸਤਨਾਮ ਸਿੰਘ ਨੇ ਪਹਿਲਾਂ ਹੀ ਪੁੱਤਰ ਦੇ ਲਾਪਤਾ ਹੋਣ ਸਬੰਧੀ ਪੁਲਿਸ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਹੋਈ ਸੀ। ਹੁਣ ਪਾਕਿਸਤਾਨ ਵਿੱਚ ਉਸਦੀ ਗ੍ਰਿਫ਼ਤਾਰੀ ਦੀ ਖ਼ਬਰ ਆਉਣ ਤੋਂ ਬਾਅਦ ਪਰਿਵਾਰ ਚਿੰਤਾ ਵਿੱਚ ਹੈ ਅਤੇ ਸਰਕਾਰ ਤੋਂ ਮਦਦ ਦੀ ਉਮੀਦ ਕਰ ਰਿਹਾ ਹੈ।
Get all latest content delivered to your email a few times a month.