ਤਾਜਾ ਖਬਰਾਂ
ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਸਥਿਤ ਇੱਕ ਜਿਮ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਅਮਨ ਨਾਦਾ ਨਾਲ ਹੋਈ ਕੁੱਟਮਾਰ ਦੀ ਘਟਨਾ ਨੇ ਖਲਬਲੀ ਮਚਾ ਦਿੱਤੀ ਹੈ। ਇਹ ਘਟਨਾ 7 ਤਾਰੀਖ ਨੂੰ ਵਾਪਰੀ, ਜਿਸਦਾ ਵੀਡੀਓ ਜਿਮ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ ਹੈ।
ਪੀੜਤ ਅਮਨ ਨਾਦਾ ਅਨੁਸਾਰ, ਉਹ ਅਤੇ ਮਨਪ੍ਰੀਤ ਨਾਮਕ ਲੜਕੀ ਪਿਛਲੇ ਲਗਭਗ ਪੰਜ ਸਾਲਾਂ ਤੋਂ ਰਿਲੇਸ਼ਨਸ਼ਿਪ ਵਿੱਚ ਸਨ ਅਤੇ ਦੋਹਾਂ ਮਿਲ ਕੇ ਜਿਮ ਦਾ ਕਾਰੋਬਾਰ ਵੀ ਸੰਭਾਲ ਰਹੇ ਸਨ। ਅਮਨ ਦਾ ਦਾਅਵਾ ਹੈ ਕਿ ਜਿਮ ਦੀ ਹਿੱਸੇਦਾਰੀ ਅਤੇ ਕਾਰੋਬਾਰੀ ਮਸਲਿਆਂ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਉਸ ਦੀ ਮੰਗੇਤਰ ਵੱਲੋਂ ਉਸ ਨਾਲ ਧੱਕਾਮੁੱਕੀ ਅਤੇ ਕੁੱਟਮਾਰ ਕੀਤੀ ਗਈ। ਉਸ ਨੇ ਕਿਹਾ ਕਿ ਇਸ ਦੌਰਾਨ ਉਸ ਦੇ ਵਾਲ ਖਿੱਚੇ ਗਏ ਅਤੇ ਉਸ ਨੂੰ ਸੱਟਾਂ ਵੀ ਆਈਆਂ।
ਦੂਜੇ ਪਾਸੇ, ਲੜਕੀ ਮਨਪ੍ਰੀਤ ਵੱਲੋਂ ਵੀ ਗੰਭੀਰ ਆਰੋਪ ਲਗਾਏ ਗਏ ਹਨ। ਉਸ ਦਾ ਕਹਿਣਾ ਹੈ ਕਿ ਉਸ ਨਾਲ ਕ੍ਰਿਮਿਨਲ ਫੋਰਸ ਵਰਤੀ ਗਈ, ਜਿਸ ਸਬੰਧੀ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਅਮਨ ਨਾਦਾ, ਜੋ ਕਿ ਕਈ ਇੰਟਰਨੈਸ਼ਨਲ ਬਾਡੀ ਬਿਲਡਿੰਗ ਅਵਾਰਡ ਜਿੱਤ ਚੁੱਕਾ ਹੈ, ਦਾ ਕਹਿਣਾ ਹੈ ਕਿ ਪੂਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਸਾਫ਼ ਨਜ਼ਰ ਆ ਰਹੀ ਹੈ, ਪਰ ਇਸ ਦੇ ਬਾਵਜੂਦ ਪੁਲਿਸ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਦੋਹਾਂ ਪੱਖਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਉਪਰੰਤ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.