IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਛੇਹਰਟਾ ’ਚ ਪੁਲਿਸ-ਬਦਮਾਸ਼ ਐਨਕਾਊਂਟਰ: ਫਾਇਰਿੰਗ ਕੇਸ ਦਾ ਮੁੱਖ...

ਅੰਮ੍ਰਿਤਸਰ ਦੇ ਛੇਹਰਟਾ ’ਚ ਪੁਲਿਸ-ਬਦਮਾਸ਼ ਐਨਕਾਊਂਟਰ: ਫਾਇਰਿੰਗ ਕੇਸ ਦਾ ਮੁੱਖ ਆਰੋਪੀ ਰੋਨੀ ਜ਼ਖ਼ਮੀ, 30 ਬੋਰ ਪਿਸਟਲ ਬਰਾਮਦ

Admin User - Dec 26, 2025 05:39 PM
IMG

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ ਦੌਰਾਨ ਫਾਇਰਿੰਗ ਮਾਮਲੇ ਦਾ ਮੁੱਖ ਆਰੋਪੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਖੁਦ ਮੌਕੇ ’ਤੇ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਰਾਮਦਾਸ ਕਲੋਨੀ ਦੇ ਵਸਨੀਕ ਜਸਪਾਲ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅੰਮ੍ਰਿਤਪਾਲ ਸਿੰਘ ਉਰਫ਼ ਰੋਨੀ ਅਤੇ ਉਸਦਾ ਸਾਥੀ ਹਰਪ੍ਰੀਤ ਨਿਆਣਾ XUV ਗੱਡੀ ਵਿੱਚ ਆ ਕੇ ਉਸ ’ਤੇ ਜਾਨਲੇਵਾ ਹਮਲਾ ਕਰਨ ਦੀ ਨੀਅਤ ਨਾਲ ਦੋ ਗੋਲੀਆਂ ਚਲਾਈਆਂ। ਇਸ ਫਾਇਰਿੰਗ ਦੌਰਾਨ ਜਸਪਾਲ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ, ਪਰ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਸਫਲ ਰਿਹਾ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਤੁਰੰਤ ਜਾਂਚ ਸ਼ੁਰੂ ਕੀਤੀ ਗਈ, ਜਿਸ ਦੌਰਾਨ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਉਰਫ਼ ਰੋਨੀ (ਉਮਰ ਕਰੀਬ 25 ਸਾਲ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ, ਦੋਸ਼ੀ ਪਹਿਲਾਂ ਵੀ ਐਨਡੀਪੀਐਸ ਐਕਟ ਅਧੀਨ ਹੀਰੋਇਨ ਦੀ ਵੱਡੀ ਮਾਤਰਾ ਨਾਲ ਸੰਬੰਧਿਤ ਕੇਸ ਵਿੱਚ ਨਾਮਜ਼ਦ ਰਹਿ ਚੁੱਕਾ ਹੈ ਅਤੇ ਡਿਲੀਵਰੀ ਬੋਏ ਵਜੋਂ ਕੰਮ ਕਰਦਾ ਸੀ।

ਹਥਿਆਰ ਦੀ ਬਰਾਮਦਗੀ ਲਈ ਪੁਲਿਸ ਟੀਮ ਦੋਸ਼ੀ ਨੂੰ ਮੜੀਆਂ ਰੋਡ, ਛੇਹਰਟਾ ਨੇੜੇ ਸਥਿਤ ਗਾਰਬੇਜ ਡੰਪਿੰਗ ਸਾਈਟ ’ਤੇ ਲੈ ਕੇ ਗਈ। ਇਸ ਦੌਰਾਨ ਦੋਸ਼ੀ ਨੇ ਅਚਾਨਕ 30 ਬੋਰ ਦਾ ਲੋਡਡ ਪਿਸਟਲ ਕੱਢ ਕੇ ਪੁਲਿਸ ’ਤੇ ਫਾਇਰ ਕਰ ਦਿੱਤਾ। ਪੁਲਿਸ ਵੱਲੋਂ ਪਹਿਲਾਂ ਚੇਤਾਵਨੀ ਦਿੱਤੀ ਗਈ, ਪਰ ਜਾਨੀ ਖ਼ਤਰੇ ਨੂੰ ਦੇਖਦਿਆਂ ਸੈਲਫ ਡਿਫੈਂਸ ਵਿੱਚ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿੱਚ ਦੋਸ਼ੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਕਾਬੂ ਕਰ ਲਿਆ ਗਿਆ।

ਪੁਲਿਸ ਨੇ ਫਾਇਰਿੰਗ ਵਿੱਚ ਵਰਤੀ ਗਈ XUV ਗੱਡੀ ਵੀ ਬਰਾਮਦ ਕਰ ਲਈ ਹੈ। ਮਾਮਲੇ ਦਾ ਦੂਜਾ ਦੋਸ਼ੀ ਹਰਪ੍ਰੀਤ ਨਿਆਣਾ ਹਾਲੇ ਫ਼ਰਾਰ ਹੈ, ਜਿਸਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਫਾਇਰਿੰਗ ਅਤੇ ਹਿੰਸਕ ਵਾਰਦਾਤਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.