IMG-LOGO
ਹੋਮ ਪੰਜਾਬ: ਬਠਿੰਡਾ ਵਿੱਚ ਦੋਹਰਾ ਕਤਲ ਕੇਸ ਸੁਲਝਿਆ, ਇੱਕ ਮਹੀਨੇ ਅੰਦਰ ਸਾਰੇ...

ਬਠਿੰਡਾ ਵਿੱਚ ਦੋਹਰਾ ਕਤਲ ਕੇਸ ਸੁਲਝਿਆ, ਇੱਕ ਮਹੀਨੇ ਅੰਦਰ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ 'ਚ

Admin User - Dec 26, 2025 06:28 PM
IMG

ਬਠਿੰਡਾ ਵਿੱਚ ਦੋ ਸਕੇ ਭਰਾਵਾਂ ਦੇ ਦਿਲ ਦਹਲਾ ਦੇਣ ਵਾਲੇ ਦੋਹਰੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਲਗਭਗ ਇੱਕ ਮਹੀਨੇ ਦੀ ਲਗਾਤਾਰ ਅਤੇ ਸੁਚੱਜੀ ਕਾਰਵਾਈ ਤੋਂ ਬਾਅਦ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਪੰਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬਿਆਨਾ ਬਸਤੀ ਨੇੜੇ ਮਾਮੂਲੀ ਤਕਰਾਰ ਦੌਰਾਨ ਕੁਝ ਨੌਜਵਾਨਾਂ ਵੱਲੋਂ ਦੋ ਸਕੇ ਭਰਾਵਾਂ ’ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਇੱਕ ਭਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਦੂਜੇ ਭਰਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ। ਜਾਂਚ ਦੌਰਾਨ ਕੁੱਲ ਪੰਜ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ, ਜਿਨ੍ਹਾਂ ਵਿੱਚੋਂ ਕੁਝ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਹੁਣ ਕਾਬੂ ਕੀਤਾ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਮਨ ਸਿੰਘ ਅਤੇ ਨੂਰਜੋਤ ਉਰਫ਼ ਨੂਰ (ਦਿੱਲੀ), ਪ੍ਰਿੰਸ ਉਰਫ਼ ਪ੍ਰਿੰਸ ਅਮਲੀ (ਹਰਿਆਣਾ), ਸੁਖਪ੍ਰੀਤ ਸਿੰਘ ਉਰਫ਼ ਚੇਚੇ (ਜਲੰਧਰ) ਅਤੇ ਵਿਸਕੀ ਵਾਸੀ ਧੋਬੀਆਣਾ (ਬਠਿੰਡਾ) ਵਜੋਂ ਹੋਈ ਹੈ।

ਐਸਪੀ ਸਿਟੀ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਠਿੰਡਾ ਪੁਲਿਸ ਵੱਲੋਂ ਹਰਿਆਣਾ, ਤਾਮਿਲਨਾਡੂ, ਦਿੱਲੀ, ਰਾਜਸਥਾਨ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਵਿਸ਼ਾਲ ਪੱਧਰ ’ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਇਨ੍ਹਾਂ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਨਾ ਸਿਰਫ਼ ਇਸ ਦੋਹਰੇ ਕਤਲ ਕੇਸ ਦੇ ਸਾਰੇ ਮੁਲਜ਼ਮ ਫੜੇ ਗਏ, ਸਗੋਂ ਪਿਛਲੇ ਕਤਲ ਮਾਮਲਿਆਂ ਅਤੇ ਹੋਰ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਉਹ ਅਪਰਾਧੀ ਵੀ ਗ੍ਰਿਫ਼ਤਾਰ ਹੋਏ ਜੋ ਲੰਮੇ ਸਮੇਂ ਤੋਂ ਪੁਲਿਸ ਦੀ ਪਕੜ ਤੋਂ ਬਾਹਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.