ਤਾਜਾ ਖਬਰਾਂ
ਜ਼ੀਰਕਪੁਰ-ਮੁਹਾਲੀ ਏਅਰਪੋਰਟ ਰੋਡ 'ਤੇ ਸਥਿਤ ਐਚ ਬਲਾਕ ਦੇ ਨਜ਼ਦੀਕ ਹਾਈਵੇਅ ਦੇ ਨਾਲੇ ਵਿੱਚੋਂ ਇੱਕ ਅਣਪਛਾਤੀ ਕੁੜੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਅੱਜ ਸਵੇਰੇ ਜਦੋਂ ਸਥਾਨਕ ਲੋਕਾਂ ਨੇ ਡਰੇਨ ਦੇ ਨਾਲੇ ਵਿੱਚ ਲਾਸ਼ ਦੇਖੀ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਥਾਣਾ ਜ਼ੀਰਕਪੁਰ ਦੀ ਪੁਲਿਸ ਟੀਮ ਅਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਜਦੋਂ ਨਾਲੇ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਸਦੀ ਹਾਲਤ ਬਹੁਤ ਜ਼ਿਆਦਾ ਗਲਣ ਕਾਰਨ ਖਰਾਬ ਹੋ ਚੁੱਕੀ ਸੀ, ਜਿਸ ਕਾਰਨ ਮੁੱਢਲੀ ਸ਼ਨਾਖਤ ਮੁਸ਼ਕਲ ਹੋ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਕਈ ਦਿਨਾਂ ਤੋਂ ਪਾਣੀ ਵਿੱਚ ਪਈ ਹੋਣ ਕਾਰਨ ਸਹੀ ਸਮਾਂ ਅਤੇ ਮੌਤ ਦੇ ਕਾਰਨਾਂ ਬਾਰੇ ਕੁਝ ਵੀ ਕਹਿਣਾ ਸੰਭਵ ਨਹੀਂ ਹੈ। ਫਿਲਹਾਲ, ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਡੇਰਾਬਸੀ ਸਿਵਲ ਹਸਪਤਾਲ ਵਿਖੇ 72 ਘੰਟਿਆਂ ਲਈ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਮੌਤ ਕਿਸ ਕਾਰਨ ਹੋਈ ਹੈ—ਕੀ ਇਹ ਕੋਈ ਹਾਦਸਾ ਹੈ, ਖੁਦਕੁਸ਼ੀ ਹੈ ਜਾਂ ਕਤਲ ਦਾ ਮਾਮਲਾ ਹੈ। ਇਸ ਦੇ ਨਾਲ ਹੀ, ਆਸ-ਪਾਸ ਦੇ ਥਾਣਿਆਂ ਵਿੱਚ ਦਰਜ ਲਾਪਤਾ ਰਿਪੋਰਟਾਂ ਨਾਲ ਲਾਸ਼ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Get all latest content delivered to your email a few times a month.