ਤਾਜਾ ਖਬਰਾਂ
ਬਰਨਾਲਾ ਤੋਂ ਲੋਕ ਸਭਾ ਸਾਂਸਦ ਮੀਤ ਹੇਅਰ ਦੇ ਪਰਿਵਾਰ ਵਿੱਚ ਖੁਸ਼ੀਆਂ ਦਾ ਮਾਹੌਲ ਬਣ ਗਿਆ ਹੈ। ਅੱਜ ਦੁਪਹਿਰ ਲਗਭਗ 12 ਵਜੇ, ਉਨ੍ਹਾਂ ਦੀ ਧਰਮਪਤਨੀ ਗੁਰਵੀਨ ਕੌਰ ਨੇ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਸਿਹਤਮੰਦ ਪੁੱਤਰ ਨੂੰ ਜਨਮ ਦਿੱਤਾ। ਡਾਕਟਰਾਂ ਮੁਤਾਬਕ ਮਾਂ ਅਤੇ ਨਵਜਾਤ ਦੋਵੇਂ ਪੂਰੀ ਤਰ੍ਹਾਂ ਤੰਦਰੁਸਤ ਹਨ।
ਇਸ ਸੁਖਦਾਈ ਖ਼ਬਰ ਦੇ ਸਾਹਮਣੇ ਆਉਂਦੇ ਹੀ ਪਰਿਵਾਰਕ ਮੈਂਬਰਾਂ, ਰਾਜਨੀਤਿਕ ਸਹਿਯੋਗੀਆਂ ਅਤੇ ਸਮਰਥਕਾਂ ਵੱਲੋਂ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਵੱਲੋਂ ਸਾਂਸਦ ਮੀਤ ਹੇਅਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
Get all latest content delivered to your email a few times a month.