ਤਾਜਾ ਖਬਰਾਂ
ਪੰਜਾਬ ਸਰਕਾਰ ਵਾਂਝੇ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਿੱਖਿਆ ਨੂੰ ਪ੍ਰਮੁੱਖ ਹਥਿਆਰ ਬਣਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਪੜ੍ਹਾਈ ਤੋਂ ਵਾਂਝਾ ਨਹੀਂ ਰਹੇਗਾ।
4.77 ਕਰੋੜ ਰੁਪਏ ਕੀਤੇ ਗਏ ਜਾਰੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਹੁਣ ਤੱਕ 4.77 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਹੇਠਲੇ ਪੱਧਰ ਤੱਕ ਪਹੁੰਚ ਰਹੀਆਂ ਹਨ ਕਿਉਂਕਿ ਸੂਬੇ ਵਿੱਚ ਕੁੱਲ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਨੇ ਇਸ ਸਕਾਲਰਸ਼ਿਪ ਲਈ ਅਰਜ਼ੀ ਦਿੱਤੀ ਹੈ।
2025-26 ਲਈ 245 ਕਰੋੜ ਦਾ ਪ੍ਰਬੰਧ
ਕੈਬਨਿਟ ਮੰਤਰੀ ਨੇ ਵਿੱਤੀ ਸਾਲ 2025-26 ਲਈ ਯੋਜਨਾ ਦੇ ਬਜਟ ਬਾਰੇ ਗੱਲ ਕਰਦਿਆਂ ਦੱਸਿਆ:
ਵਿੱਤੀ ਸਾਲ 2025-26 ਦੌਰਾਨ ਇਸ ਯੋਜਨਾ ਲਈ 245 ਕਰੋੜ ਰੁਪਏ ਦਾ ਬਜਟੀ ਪ੍ਰਾਵਧਾਨ ਕੀਤਾ ਗਿਆ ਹੈ।
ਇਹ ਵੱਡਾ ਬਜਟ ਸਿੱਖਿਆ ਪ੍ਰਤੀ ਮਾਨ ਸਰਕਾਰ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।
ਡਾ. ਬਲਜੀਤ ਕੌਰ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਿਛਲੇ ਵਿੱਤੀ ਸਾਲ ਦੌਰਾਨ ਵੀ 2 ਲੱਖ 37 ਹਜ਼ਾਰ 456 ਵਿਦਿਆਰਥੀਆਂ ਨੂੰ ਇਸ ਸਕਾਲਰਸ਼ਿਪ ਤਹਿਤ ਵਿੱਤੀ ਸਹਾਇਤਾ ਦਿੱਤੀ ਗਈ ਸੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪ੍ਰਬੰਧ ਨਹੀਂ, ਸਗੋਂ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਹੈ। ਸਰਕਾਰ ਹਰ ਉਸ ਬੱਚੇ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਜੋ ਸਿੱਖਿਆ ਨੂੰ ਆਪਣੀ ਤਾਕਤ ਬਣਾ ਕੇ ਆਪਣੇ ਪਰਿਵਾਰਾਂ ਅਤੇ ਸਮਾਜ ਦਾ ਭਵਿੱਖ ਬਦਲਣਾ ਚਾਹੁੰਦੇ ਹਨ।
Get all latest content delivered to your email a few times a month.