ਤਾਜਾ ਖਬਰਾਂ
ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਚੰਡੀਗੜ੍ਹ ਯੂਨਿਟ ਨੇ ਨਸ਼ਾ ਤਸਕਰੀ ਦੇ ਤਿੰਨ ਭਗੌੜੇ ਦੋਸ਼ੀਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਵੱਡੇ ਇਨਾਮ ਦਾ ਐਲਾਨ ਕੀਤਾ ਹੈ। ਇਨ੍ਹਾਂ ਤਿੰਨਾਂ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਲਈ ਹਰੇਕ ਕੇਸ ਵਿੱਚ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਭਗੌੜਿਆਂ ਦੀ ਪਛਾਣ
ਇਨਾਮ ਲਈ ਐਲਾਨੇ ਗਏ ਦੋਸ਼ੀਆਂ ਵਿੱਚੋਂ ਦੋ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਅਤੇ ਇੱਕ ਪੰਜਾਬ ਦੇ ਮੋਗਾ ਤੋਂ ਹੈ।
ਸੰਨੀ ਮੋਗਾ: ਮੋਗਾ (ਪੰਜਾਬ) ਦਾ ਰਹਿਣ ਵਾਲਾ ਇਹ ਵਿਅਕਤੀ 1.850 ਕਿਲੋਗ੍ਰਾਮ ਚਰਸ ਦੇ ਮਾਮਲੇ ਵਿੱਚ ਸ਼ਾਮਲ ਹੈ ਅਤੇ ਅਦਾਲਤ ਵੱਲੋਂ ਭਗੌੜਾ (PO) ਘੋਸ਼ਿਤ ਕੀਤਾ ਜਾ ਚੁੱਕਾ ਹੈ।
ਰਮੇਸ਼ ਕੁਮਾਰ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪਿੰਡ ਬਲ ਧਾਰ, ਪਧਾਰ ਦਾ ਰਹਿਣ ਵਾਲਾ ਹੈ ਅਤੇ ਉਸ ਕੋਲੋਂ ਵੀ 1.850 ਕਿਲੋਗ੍ਰਾਮ ਚਰਸ ਬਰਾਮਦ ਕੀਤੀ ਗਈ ਸੀ। ਇਹ ਵੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਗਿਆ ਹੈ।
ਰੂਪੇਸ਼ ਕੁਮਾਰ: ਇਹ ਦੋਸ਼ੀ ਵੀ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਨਾਲ ਸੰਬੰਧ ਰੱਖਦਾ ਹੈ ਅਤੇ ਉਸਦੀ ਗ੍ਰਿਫ਼ਤਾਰੀ ਲਈ ਇਨਾਮ ਦਾ ਐਲਾਨ ਕੀਤਾ ਗਿਆ ਹੈ।
ਸਹਿਯੋਗ ਨਾ ਮਿਲਣ ਕਾਰਨ ਐਲਾਨ
NCB ਨੇ ਦੱਸਿਆ ਕਿ ਦੋਸ਼ੀਆਂ ਦੀ ਭਾਲ ਲਈ ਕਈ ਵਾਰ ਛਾਪੇਮਾਰੀ ਕੀਤੀ ਗਈ ਪਰ ਉਹ ਲੁਕੇ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਏਜੰਸੀ ਨਾਲ ਸਹਿਯੋਗ ਨਹੀਂ ਕਰ ਰਹੇ। ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਜਾਣਕਾਰੀ ਲਈ ਸੰਪਰਕ ਕਰੋ:
ਲੋਕ 9464556700, 01722568109, 29412916 ਜਾਂ 277931 'ਤੇ ਕਾਲ ਕਰਕੇ ਜਾਣਕਾਰੀ ਦੇ ਸਕਦੇ ਹਨ।
Get all latest content delivered to your email a few times a month.