ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਸਨਾਤਨ ਸੇਵਾ ਸਮਿਤੀ ਪੰਜਾਬ ਮਾਝਾ ਜੋਨ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਸਰਕਾਰ ਦੇ ਐਡਵਾਈਜ਼ਰ (ਕਲਚਰ ਐਂਡ ਟੂਰਿਜ਼ਮ) ਦੀਪਕ ਬਾਲੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਪ੍ਰੈਸ ਕਾਨਫਰੰਸ ਦੌਰਾਨ ਮਾਝਾ ਜੋਨ ਦੇ ਦੋ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਲਈ ਨਿਯੁਕਤੀ ਪੱਤਰ ਸੌਂਪੇ ਗਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਦੀਪਕ ਬਾਲੀ ਨੇ ਕਿਹਾ ਕਿ ਸਨਾਤਨ ਸੇਵਾ ਸਮਿਤੀ ਸਨਾਤਨ ਦੇ ਪ੍ਰਚਾਰ-ਪ੍ਰਸਾਰ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਭਾਰਤੀ ਸੰਸਕਾਰ ਪਹੁੰਚਾਉਣ ਲਈ ਸ਼ਾਨਦਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਨਾਤਨ ਸਾਡੇ ਜੀਵਨ ਦਾ ਅਟੂਟ ਹਿੱਸਾ ਹੈ ਅਤੇ ਸਾਡੇ ਧਾਰਮਿਕ ਗ੍ਰੰਥ ਸਾਨੂੰ ਮਨੁੱਖਤਾ, ਪਿਆਰ, ਤਰਸ ਅਤੇ ਸਮਾਜਿਕ ਸੰਬੰਧਾਂ ਨੂੰ ਮਜ਼ਬੂਤ ਕਰਨ ਦੀ ਸਿੱਖਿਆ ਦਿੰਦੇ ਹਨ। ਧਰਮ ਦਾ ਅਸਲ ਅਰਥ ਸਮਾਜ ਦੀ ਸੇਵਾ ਅਤੇ ਲੋਕਾਂ ਨਾਲ ਚੰਗਾ ਵਿਹਾਰ ਕਰਨਾ ਹੈ। ਦੀਪਕ ਬਾਲੀ ਨੇ ਸਨਾਤਨ ਸੇਵਾ ਸਮਿਤੀ ਦੇ ਪ੍ਰਧਾਨ ਵਿਕੇ ਕੁਮਾਰ ਸ਼ਰਮਾ ਅਤੇ ਮਾਝਾ ਜੋਨ ਇੰਚਾਰਜ ਪ੍ਰਣਵ ਧਵਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਪੂਰੇ ਪੰਜਾਬ ਵਿੱਚ ਸਰਗਰਮ ਹੈ ਅਤੇ ਪਿਛਲੇ ਦਿਨਾਂ ਪਠਾਨਕੋਟ ਵਿੱਚ ਵੀ ਇਕ ਵੱਡਾ ਅਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਉਨ੍ਹਾਂ ਸਾਰੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਸਮੇਂ, ਸਾਧਨਾਂ ਅਤੇ ਵਿਚਾਰਾਂ ਨਾਲ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ। ਇਸ ਦੌਰਾਨ ਦੀਪਕ ਬਾਲੀ ਨੇ ਅੰਮ੍ਰਿਤਸਰ ਨੂੰ ਮਿਲੇ ਪਵਿੱਤਰ ਸ਼ਹਿਰ ਦੇ ਦਰਜੇ ਦੇ ਮਾਮਲੇ ‘ਤੇ ਨੋਨ-ਵੈਜ ਦੁਕਾਨਦਾਰਾਂ ਵੱਲੋਂ ਕੀਤੇ ਜਾ ਰਹੇ ਵਿਰੋਧ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਪਾਰ ਦਾ ਨਹੀਂ, ਸਗੋਂ ਗੁਰੂਆਂ ਦੀ ਸ਼ਹਾਦਤ ਅਤੇ ਸ਼ਰਧਾ ਨਾਲ ਜੁੜਿਆ ਹੋਇਆ ਹੈ। ਸਰਕਾਰ ਵੱਲੋਂ ਲਿਆ ਗਿਆ ਫੈਸਲਾ ਲਾਗੂ ਹੋਏਗਾ ਅਤੇ ਐਡਮਿਨਿਸਟ੍ਰੇਸ਼ਨ ਇਸ ਨੂੰ ਜਲਦ ਅਮਲ ਵਿੱਚ ਲਿਆਵੇਗੀ। ਉਨ੍ਹਾਂ ਕਿਹਾ ਕਿ ਪਵਿੱਤਰ ਧਰਤੀ ‘ਤੇ ਜਨਮ ਲੈਣਾ ਮਾਣ ਦੀ ਗੱਲ ਹੈ ਅਤੇ ਨਿੱਜੀ ਲਾਭ ਕੌਮ ਤੋਂ ਉੱਪਰ ਨਹੀਂ ਹੋ ਸਕਦਾ।
Get all latest content delivered to your email a few times a month.