ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਮਹੱਤਵਪੂਰਨ ਫ਼ੈਸਲੇ ਲਏ ਗਏ। ਕੈਬਨਿਟ ਨੇ ਸਬ-ਤਹਿਸੀਲ ਬਨੂੜ ਨੂੰ ਅਪਗ੍ਰੇਡ ਕਰਕੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਸਬ-ਡਿਵੀਜ਼ਨ/ਤਹਿਸੀਲ ਬਨੂੜ ਬਣਾਉਣ ਦੀ ਮਨਜ਼ੂਰੀ ਦਿੱਤੀ। ਇਸ ਦੇ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਹਰਿਆਣਾ ਨੂੰ ਸਬ-ਤਹਿਸੀਲ ਦਾ ਦਰਜਾ ਦੇਣ ਨੂੰ ਵੀ ਹਰੀ ਝੰਡੀ ਦਿੱਤੀ ਗਈ।
ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਫ਼ੈਸਲਿਆਂ ਨਾਲ ਸਥਾਨਕ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਦੂਰ ਦਰਾਜ਼ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਉਨ੍ਹਾਂ ਨੂੰ ਸਮੇਂ-ਸਿਰ ਸਹੂਲਤਾਂ ਮਿਲਣਗੀਆਂ। ਇਸ ਨਾਲ ਲੋਕਾਂ ਦੀ ਖੱਜਲ-ਖ਼ੁਆਰੀ ਘਟੇਗੀ ਅਤੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਆਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਅਜਿਹੇ ਹੋਰ ਲੋਕ-ਪੱਖੀ ਫ਼ੈਸਲੇ ਲਗਾਤਾਰ ਲਏ ਜਾਣਗੇ।
Get all latest content delivered to your email a few times a month.